Live Updates

ਪੰਜਾਬ ” ਲੈਂਡ ਪੂਲਿੰਗ ” ਨੀਤੀ 2025

Mittal
By Mittal
8 Min Read
Demo Image
Posts
Auto Updates

Punjab Land Pulling Policy ਦਾ ਕਿਉਂ ਹੋ ਰਿਹਾ ਵਿਰੋਧ, ਪੰਜਾਬ ਸ਼ਹਿਰੀਕਰਨ ਜਾਂ ਰਿਹਾਇਸ਼ੀ ਵਿਕਾਸ Punjab Land Pulling Policy ਨੂੰ ਹੁਣ ਤੱਕ ਦਾ “ਸਭ ਤੋਂ ਵੱਡਾ ਪ੍ਰੋਜੈਕਟ” ਮੰਨਿਆ ਜਾ ਰਿਹਾ ਹੈ।

Chandigarh 23 June: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਮੁੱਦਾ ਬਣੀ ‘ਲੈਂਡ ਪੂਲਿੰਗ’ ਨੀਤੀ ਵਿੱਚ ਸੋਧਾਂ ਐਲਾਨੀਆਂ ਹਨ।

ਬੀਤੇ ਕੁਝ ਦਿਨਾਂ ਤੋਂ Punjab Land Pulling Policy ਦੇ ਮੁੱਦੇ ਉੱਤੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ ਜਾ ਰਿਹਾ ਹੈ। “ਲੈਂਡ ਪੂਲਿੰਗ” ਨੀਤੀ ਤਹਿਤ ਪੰਜਾਬ ਭਰ ਦੇ 27 ਸ਼ਹਿਰਾਂ ਵਾਸਤੇ ਲਗਭਗ 40,000 ਏਕੜ ਵਾਹੀਯੋਗ ਜ਼ਮੀਨ ਐਕੁਆਇਰ ਕੀਤੇ ਜਾਣ ਦੀ ਯੋਜਨਾ ਹੈ। ਇਸ ਐਕੁਆਇਰ ਕੀਤੀ ਜ਼ਮੀਨ ਉੱਤੇ ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਖੇਤਰ ਵਿਕਸਤ ਕੀਤੇ ਜਾਣੇ ਹਨ, ਜਿਨ੍ਹਾਂ ਨੂੰ ਅਰਬਨ ਅਸਟੇਟਸ ਦਾ ਨਾਮ ਦਿੱਤਾ ਗਿਆ ਹੈ।

ਇਸ ਨੂੰ ਪੰਜਾਬ ਸ਼ਹਿਰੀਕਰਨ ਜਾਂ ਰਿਹਾਇਸ਼ੀ ਵਿਕਾਸ Punjab Land Pulling Policy ਦਾ ਹੁਣ ਤੱਕ ਦਾ “ਸਭ ਤੋਂ ਵੱਡਾ ਪ੍ਰੋਜੈਕਟ” ਮੰਨਿਆ ਜਾ ਰਿਹਾ ਹੈ। ਇਸ 40,000 ਏਕੜ ਵਿੱਚ ਸਭ ਤੋਂ ਵੱਧ ਕਰੀਬ 24,000 ਏਕੜ ਜ਼ਮੀਨ ਇਕੱਲੇ ਲੁਧਿਆਣਾ ਜ਼ਿਲ੍ਹੇ ਵਿੱਚੋਂ ਐਕੁਆਇਰ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਪਟਿਆਲਾ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਸਰਕਾਰ ਦੀ ਜ਼ਮੀਨ ਨੂੰ ਅਰਬਨ ਅਸਟੇਟਸ ਵਿਚ ਤਬਦੀਲ ਕਰਨ ਦੀ ਯੋਜਨਾ ਹੈ।

ਭਗਵੰਤ ਮਾਨ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ Punjab Land Pulling Policy ਵਿੱਚ ਸੋਧਾਂ ਐਲਾਨੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਉਨ੍ਹਾਂ ਦਾ ਕੀਤਾ ਜਾ ਰਿਹਾ ਵਿਰੋਧ ਬੇਲੋੜਾ ਅਤੇ ਤਰਕਹੀਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ Punjab Land Pulling Policy ਯੋਜਨਾ ਵਿੱਚ ਸ਼ਾਮਲ ਹੋਣਾ ਕਿਸਾਨ ਦੀ ਆਪਣੀ ਮਰਜ਼ੀ ਹੈ ਅੇ ਸਰਕਾਰ ਕਿਸੇ ਨੂੰ ਵੀ ਮਜਬੂਰ ਨਹੀਂ ਕਰੇਗੀ।

CM ਨੇ Punjab Land Pulling Policy ਵਿੱਚ ਕੀ ਬਦਲਾਅ ਕੀਤੇ?

Punjab Land Pulling Policy

ਮੁੱਖ ਮੰਤਰੀ ਨੇ ਕਿਹਾ, “ਜਿਸ ਜ਼ਮੀਨ ਬਾਰੇ ਨੋਟਿਫਿਕੇਸ਼ਨ ਜਾਰੀ ਹੋ ਗਿਆ ਉਸ ਦੇ ਵਿਕਸਿਤ ਹੋਣ ਤੱਕ ਕਿਸਾਨ ਜ਼ਮੀਨ ਉੱਤੇ ਖ਼ੇਤੀ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਇਸ ਉੱਤੇ 50,000 ਹਜ਼ਾਰ ਕਿਰਾਇਆ ਵੀ ਮਿਲੇਗਾ।”

“ਸਰਕਾਰ ਦੇ ਜ਼ਮੀਨ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪ੍ਰਤੀ ਏਕੜ 1 ਲੱਖ ਰੁਪਏ ਮਿਲਣ ਲੱਗਣਗੇ ਅਤੇ ਸਰਕਾਰ ਵੱਲੋਂ ਜ਼ਮੀਨ ਨੂੰ ਵਿਕਸਿਤ ਕਰਨ ਵਿੱਚ ਦੇਰੀ ਹੋਣ ਉੱਤੇ ਇਸ ਰਕਮ ਵਿੱਚ ਪ੍ਰਤੀ ਸਾਲ 10 ਫ਼ੀਸਦੀ ਵਾਧਾ ਹੋਵੇਗਾ।”

‘ਲੈਂਡ ਪੂਲਿੰਗ ਪਾਲਿਸੀ’ ਤਹਿਤ ਸਰਕਾਰ ਜ਼ਮੀਨ ਅਕਵਾਇਰ ਕਰਨ ਲਈ ਮਾਲਕ ਨੂੰ ਪੈਸੇ ਦੇਣ ਦੀ ਥਾਂ ਉਸ ਨੂੰ ਬਦਲੇ ਵਿੱਚ ਵਿਕਸਿਤ ਕੀਤੀ ਹੋਈ ਥਾਂ ਵਿੱਚੋਂ ਹਿੱਸਾ ਦਿੰਦੀ ਹੈ।

ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਮਾਲਕ ਨੂੰ 1 ਏਕੜ ਪਿੱਛੇ 1000 ਰਿਹਾਇਸ਼ੀ ਪਲਾਟ ਅਤੇ 200 ਗਜ਼ ਦਾ ਇੱਕ ਐੱਸਸੀਓ ਮਿਲੇਗਾ। ਜਿਹੜੇ ਲੋਕ ਕਮਰਸ਼ੀਅਲ ਨਹੀਂ ਲੈਣਗੇ ਤਾਂ ਉਨ੍ਹਾਂ ਨੂੰ ਕਮਰਸ਼ੀਅਲ ਥਾਂ ਦਾ ਤਿੰਨ ਗੁਣਾ ਰਿਹਾਇਸ਼ੀ ਰਕਬਾ ਮਿਲੇਗਾ।

ਭਗਵੰਤ ਮਾਨ ਨੇ ਕਿਹਾ, “ਜੇਕਰ ਕਿਸੇ ਕੋਲ ਇੱਕ ਏਕੜ ਨਹੀਂ ਹੈ ਉਸ ਨੂੰ ਇੱਕ ਕਨਾਲ ਲਈ 25 ਗਜ਼ ਦਾ ਬੂਥ ਮਿਲੇਗਾ ਤੇ 125 ਗਜ਼ ਦਾ ਰਿਹਾਇਸ਼ੀ ਪਲਾਟ ਮਿਲੇਗਾ ਅਤੇ ਜੇਕਰ ਉਹ ਕਿਸਾਨ ਕਮਰਸ਼ੀਅਲ ਥਾਂ ਨਹੀਂ ਲਵੇਗਾ ਤਾਂ ਉਸ ਨੂੰ ਤਿੰਨ ਗੁਣਾ ਰਿਹਾਇਸ਼ੀ ਥਾਂ ਮਿਲੇਗੀ।”

ਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਜ਼ਮੀਨ ਸੰਬੰਧੀ ਮਿਲੇ ਲੈਟਰ ਆਫ਼ ਇੰਟਰਸਟ ਉੱਤੇ ਕਿਸਾਨ ਲੋਨ ਵੀ ਲੈ ਸਕਦਾ ਹੈ। ਇਹ ਕਹਿਣਾ ਕਿ ਇਨ੍ਹਾਂ ਇਲਾਕਿਆਂ ਵਿੱਚ ਰਜਿਸਟ੍ਰੀ ਹੋਣੀ ਬੰਦ ਹੋ ਜਾਵੇਗੀ ਇਹ ਗਲਤ ਹੈ।

  • ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਨੀਤੀ ਵਿੱਚ ਆਪਣੀ ਜ਼ਮੀਨ ਨਹੀਂ ਸ਼ਾਮਲ ਕਰਨੀ ਚਾਹੁਣਗੇ ਉਹ ਆਪਣੀ ਜ਼ਮੀਨ ਉੱਤੇ ਖੇਤੀ ਕਰਨੀ ਜਾਰੀ ਰੱਖ ਸਕਦੇ ਹਨ।
my Report Crime Awaz India Project
My Report: Send Your City News

ਕਿਸਾਨਾਂ ਦੇ ਡਰ? Punjab Land Pulling Policy

ਕਿਸਾਨਾਂ ਦੇ ਖ਼ਦਸ਼ੇ ਹਨ ਕਿ ਇੰਨੇ ਵੱਡੇ ਪੱਧਰ ਉੱਤੇ ਜ਼ਮੀਨ ਐਕੁਆਇਰ ਹੋਣ ਮਗਰੋਂ ਕਈ ਕਿਸਾਨ ਬੇ-ਜ਼ਮੀਨੇ ਹੋ ਜਾਣਗੇ। ਖੇਤੀਬਾੜੀ ਉਨ੍ਹਾਂ ਦੀ ਆਮਦਨ ਦਾ ਇੱਕਲੌਤਾ ਸਾਧਨ ਹੈ। ਉਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਐਕੁਆਇਰ ਕੀਤੀ ਜ਼ਮੀਨ ਕਈ ਸਾਲਾਂ ਤੱਕ ਵਿਕਸਤ ਨਹੀਂ ਹੋਵੇਗੀ। ਅਜਿਹੇ ਹਾਲਾਤਾਂ ਵਿੱਚ ਵਿਕਸਤ ਪਲਾਟ ਨਹੀਂ ਵਿਕ ਸਕਣਗੇ।

ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਜ਼ਮੀਨ ਰਿਹਾਇਸ਼ੀ ਏਰੀਏ ਵਿੱਚ ਵਿਕਸਤ ਵੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਇਛੁੱਕ ਜਾਂ ਲਾਇਕ ਮੁੱਲ ਨਹੀਂ ਮਿਲੇਗਾ। ਕਿਸਾਨਾਂ ਦਾ ਇਹ ਵੀ ਖ਼ਦਸ਼ਾ ਹੈ ਕਿ ਪ੍ਰਤੀ ਏਕੜ ਮਿਲਣ ਵਾਲਾ ਮੁਆਵਜ਼ਾ ਵੀ ਘੱਟ ਹੈ।

ਸੁਖਬੀਰ ਬਾਦਲ ਨੇ Punjab Land Pulling Policy ਦੇ ਖ਼ਿਲਾਫ਼ ਲੁਧਿਆਣਾ ਵਿੱਚ ਲਾਇਆ ਧਰਨਾ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ Punjab Land Pulling Policy ਦੇ ਵਿਰੋਧ ਵਿੱਚ ਧਰਨਾ ਦਿੱਤਾ। ਸੁਖਬੀਰ ਬਾਦਲ ਨੇ ਆਪ ਸਰਕਾਰ ਉੱਤੇ ਪੰਜਾਬ ਵਿਰੋਧੀ ਹੋਣ ਦਾ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਇਸ ਸਕੀਮ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦਾ ਰੇਟ ਘੱਟ ਜਾਵੇਗਾ।

ਉਨ੍ਹਾਂ ਕਿਹਾ, “ਪਿੰਡਾਂ ਨੂੰ ਗ੍ਰਾਮ ਸਭਾ ਵਿੱਚ ਮਤੇ ਪਾ ਕੇ ਲਿਖ ਕਿ ਦਿਓ ਕਿ ਅਸੀਂ ਜ਼ਮੀਨ ਨਹੀਂ ਦੇਣੀ।”

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਗ੍ਰੇਟਰ ਮੋਹਾਲੀ ਏਰੀਆ ਡਵੈਲਪਮੈਂਟ ਅਥਾਰਟੀ ਦੇ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਦੇ ਨਾਲ ਵੀ ਦਿੱਤਾ ਗਿਆ ਸੀ।

ਪੰਜਾਬ ਅਤੇ ਸ਼ਹਿਰ

ਸਾਲ 2023-2024 ਦੇ ਪੰਜਾਬ ਇਕੌਨਮਿਕ ਸਰਵੇ ਦੇ ਮੁਤਾਬਕ ਪੰਜਾਬ ਵਿੱਚ ਸ਼ਹਿਰੀਕਰਨ ਦੀ ਰਫ਼ਤਾਰ ਭਾਰਤ ਪੱਧਰ ਉੱਤੇ ਹੋਏ ਸ਼ਹਿਰੀਕਰਨ ਨਾਲੋਂ ਵੱਧ ਰਹੀ ਹੈ। ਸੂਬੇ ਦੀ 19.9 ਫ਼ੀਸਦ ਸ਼ਹਿਰੀ ਆਬਾਦੀ ਲੁਧਿਆਣਾ ਵਿੱਚ ਰਹਿੰਦੀ ਹੈ ਜਦਕਿ ਅੰਮ੍ਰਿਤਸਰ ਵਿੱਚ 12.8 ਫ਼ੀਸਦ ਅਤੇ ਜਲੰਧਰ ਵਿੱਚ 11.2 ਫ਼ੀਸਦ ਸ਼ਹਿਰੀ ਆਬਾਦੀ ਹੈ। ਇਸ ਸਰਵੇ ਮੁਤਾਬਕ ਪੰਜਾਬ ਵਿੱਚ ਅਸਾਂਵੇ ਵਿਕਾਸ ਕਾਰਨ ਸਲੱਮ ਏਰੀਆਜ਼ 5.3 ਫ਼ੀਸਦ ਹਨ ਜੋ ਕਿ ਕੌਮੀ ਪੱਧਰ ਉੱਤੇ 5.4 ਫ਼ੀਸਦ ਦੇ ਨੇੜੇ ਹੀ ਹੈ।

ਸਾਲ 2011 ਵਿੱਚ ਜਿੱਥੇ ਭਾਰਤ ਪੱਧਰ ਉੱਤੇ 31.10 ਫ਼ੀਸਦ ਆਬਾਦੀ ਸ਼ਹਿਰਾਂ ਵਿੱਚ ਰਹਿੰਦੀ ਸੀ ਉੱਥੇ ਪੰਜਾਬ ਦੀ 37.50 ਫ਼ੀਸਦ ਆਬਾਦੀ ਸ਼ਹਿਰਾਂ ਵਿੱਚ ਰਹਿੰਦੀ ਸੀ।

ਹਾਲਾਂਕਿ ਪੰਜਾਬ ਨੂੰ ਖੇਤੀ ਅਧਾਰਤ ਸੂਬੇ ਵਜੋਂ ਗਿਣਿਆ ਜਾਂਦਾ ਹੈ ਪਰ ਪੰਜਾਬ ਸਰਕਾਰ ਦੀ ਹਾਲੀਆ ਰਿਪੋਰਟ ਦੇ ਮੁਤਾਬਕ ਪੰਜਾਬ ਸ਼ਹਿਰੀਕਰਨ ਦੇ ਮਾਮਲੇ ਵਿੱਚ ਭਾਰਤ ਭਰ ਵਿੱਚੋਂ 5ਵੀਂ ਥਾਂ ਉੱਤੇ ਹੈ।

ਨਿਊ ਚੰਡੀਗੜ੍ਹ ਟਾਊਨਸ਼ਿਪ ਅਤੇ ਮੋਹਾਲੀ ਦਾ ਵਿਸਥਾਰ ਪੰਜਾਬ ਦੇ ਵੱਡੇ ਸ਼ਹਿਰੀਕਰਨ ਦੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਜਿਹੇ ਸ਼ਹਿਰਾਂ ਵਿੱਚ ਪ੍ਰਾਈਵੇਟ ਕਾਲੋਨੀਆਂ ਦੇ ਰੂਪ ਵਿੱਚ ਵੀ ਸ਼ਹਿਰੀਕਰਨ ਹੋਇਆ ਹੈ।

ਲੁਧਿਆਣਾ ਜਿਹੇ ਸ਼ਹਿਰਾਂ ਵਿੱਚ ਨਿੱਜੀ ਪੱਧਰ ਉੱਤੇ ਗ਼ੈਰ-ਕਾਨੂੰਨੀ ਕਾਲੋਨੀਆਂ ਕੱਟੇ ਜਾਣਾ ਵੀ ਵੱਡਾ ਮੁੱਦਾ ਰਿਹਾ ਹੈ। ਇਨ੍ਹਾਂ ਕਾਲੋਨੀਆਂ ਵਿੱਚ ਸਾਫ਼ ਪਾਣੀ ਅਤੇ ਹੋਰ ਸਰਕਾਰੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਵੱਲੋਂ ਮੁਜ਼ਾਹਰੇ ਵੀ ਕੀਤੇ ਜਾਂਦੇ ਹਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਗਿਆ ਕਿ ਪੰਜਾਬ ਵਿੱਚ ਤੇਜ਼ੀਂ ਨਾਲ ਸ਼ਹਿਰੀਕਰਨ ਹੋ ਰਿਹਾ ਹੈ ਅਤੇ ਲੋਕ ਸ਼ਹਿਰਾਂ ਵੱਲ ਪਰਵਾਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਦਾ ਵੱਧਣਾ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਰਿਹਾਇਸ਼ਾਂ ਦੀ ਮੰਗ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Leave a Comment

Leave a Reply

Your email address will not be published. Required fields are marked *