Punjab Lawyers Strike
Punjab Lawyers Strike : 6 ਫਰਵਰੀ ਆਵਾਜ਼ ਇੰਡੀਆ ਟੂਡੇ (ਜੀਵਨ ਸਿੰਘ ਕ੍ਰਾਂਤੀ )-ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਲੀਗਲ ਸਹਾਇਤਾ ਡਿਫੈਂਸ ਕੌਂਸਲ ਮਾਮਲੇ ਦੇ ਵਿਰੋਧ ਵਿੱਚ ਹੜਤਾਲ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫਤਰ ਤੱਕ ਮੋਰਚਾ ਦਿੱਤਾ ਗਿਆ।
ਬਾਰ ਐਸੋਸੀਏਸ਼ਨ ਵੱਲੋਂ ਕੋਰਟ ਦੇ ਬਾਹਰ ਪ੍ਰਦਰਸ਼ਨ ਦੌਰਾਨ ਵਕੀਲਾਂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਪ੍ਰਾਈਵੇਟ ਤੌਰ ‘ਤੇ ਲੀਗਲ ਸਹਾਇਤਾ ਡਿਫੈਂਸ ਮੁਹੱਈਆ ਕਰਵਾ ਰਹੀ ਹੈ। ਵਕੀਲਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਦੇ ਵਿਰੁੱਧ ਮੁਹਿੰਮ ਚਲਾ ਰਹੀ ਹੈ, ਪਰ ਦੂਜੇ ਪਾਸੇ ਤਸਕਰਾਂ ਨੂੰ ਲੀਗਲ ਸਹਾਇਤਾ ਦੇ ਕੇ ਉਨ੍ਹਾਂ ਦੇ ਹੌਸਲੇ ਬੁਲੰਦ ਕੀਤੇ ਜਾ ਰਹੇ ਹਨ। ਵਕੀਲਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ ਅਤੇ ਕਾਨੂੰਨੀ ਮਾਮਲੇ ਘੱਟ ਆ ਰਹੇ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ‘ਤੇ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵਕੀਲਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।
ਐਡਵੋਕੇਟ ਵਿਜੈ ਕੁਮਾਰ ਭਦੌੜ
ਐਡਵੋਕੇਟ ਬਲਵੀਰ ਕੌਰ
ਐਡਵੋਕੇਟ ਸੰਦੀਪ ਘੰਡ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
