PUNJAB MURDER NEWS TODAY : ਸ੍ਰੀ ਹਰਗੋਬਿੰਦਪੁਰ ਸਾਹਿਬ ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿੱਚ ਸਾਬਕਾ ਸਰਪੰਚ ਦੇ ਪਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਕੱਠੀ ਕੀਤੀ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਪ੍ਰੀਤ ਕੌਰ ਪਿੰਡ ਚੀਮਾ ਖੁੱਡੀ ਦੇ ਪਤੀ ਜੁਗਰਾਜ ਸਿੰਘ ਮੌਜੂਦਾ ਸੰਮਤੀ ਮੈਂਬਰ, ਜੋ ਲਗਭਗ 4 ਵਜੇ ਆਪਣੇ ਘਰ ਦੇ ਥੱਲੇ ਬਣੀਆਂ ਦੁਕਾਨਾਂ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਵੱਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਜੁਗਰਾਜ ਸਿੰਘ ਜ਼ਖ਼ਮੀ ਖੂਨ ਨਾਲ ਲੱਥਪਥ ਹੋ ਗਿਆ। PUNJAB MURDER NEWS TODAY
PUNJAB MURDER NEWS TODAY : ਦੁਕਾਨ ‘ ਚ ਬੈਠੇ ਸੰਮਤੀ ਮੈਂਬਰ ਨੂੰ ਅਣਪਛਾਤਿਆਂ ਨੇ ਮਾਰੀ ਗੋਲੀ !
ਮੌਕੇ ‘ਤੇ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਬਟਾਲਾ ਵਿਖੇ ਲਿਜਾਇਆ ਗਿਆ, ਪਰੰਤੂ ਰਸਤੇ ਵਿੱਚ ਹੀ ਦਮ ਤੋੜ ਗਿਆ। ਮੌਕੇ ‘ਤੇ ਪੁਲਿਸ ਅਧਿਕਾਰੀ ਪਹੁੰਚੇ ਹੋਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
”PUNJAB MURDER NEWS TODAY ”
ਡੀਐਸਪੀ ਹਰੀਸ਼ ਬਹਿਲ ਤੇ ਐਸਐਚਓ ਸੁਖਵਿੰਦਰ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਸੀਸੀਟੀਵੀ ਕੈਮਰੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। PUNJAB MURDER NEWS TODAY
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ