Punjab News:ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਲਈ ਸਹਿਯੋਗ ਦੇਣ ਵਾਲੇ ਸ਼ਹਿਰੀਆਂ ਵਪਾਰੀਆਂ ਨੌਜਵਾਨਾਂ ਅਤੇ ਮਹਿਲਾਵਾਂ ਦਾ ਧੰਨਵਾਦ

Nishi Kashyap
4 Min Read

Punjab News: ਭੁੱਚੋ ਮੰਡੀ ਨਥਾਣਾ 14 ਮਾਰਚ(ਹਰਬੰਸ ਸਿੰਘ ਭੋਲਾ) ਸਿੰਘਲਾ –ਕਿਲੀ ਚਹਿਲਾਂ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਬੰਨਿਆ ਵਿਧਾਨ ਸਭਾ ਚੋਣਾਂ ਵਿੱਚ ਡਬਲ ਇੰਜਨ ਦੀ ਭਾਜਪਾ ਸਰਕਾਰ ਦਾ ਮੁੱਢ ਸਰੂਪ ਸਿੰਗਲਾ ਬਠਿੰਡਾ ਮਾਰਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਘਲਾ ਨੇ ਅੱਜ ਕੀਲੀ ਚਹਿਲਾਂ ਮੋਗਾ ਵਿਖੇ ਹੋਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਦਲਾਵ ਰੈਲੀ ਵਿੱਚ ਜਾਣ ਵਾਲੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸਮੁੱਚੇ ਪੰਜਾਬ ਵਾਰਾਂ ਦੇ ਭਾਜਪਾ ਵਰਕਰਾਂ ਆਗੂਆਂ ਨੌਜਵਾਨਾਂ ਮਹਿਲਾਵਾਂ ਅਤੇ ਖਾਸ ਕਰਕੇ ਵਪਾਰੀਆਂ ਦੀ ਸ਼ਮੂਲੀਅਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਕਿਲੀ ਚੈਲਾਂ ਮੋਗਾ ਰੈਲੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਦਾ ਮੁੱਢ ਬੰਨ ਦਿੱਤਾ ਹੈ। (Punjab News)

ਸ੍ਰੀ ਸਿੰਘਲਾ ਨੇ ਕਿਹਾ ਕਿ ਇਸ ਰੈਲੀ ਲਈ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਖੇਤਰ ਵਿੱਚੋਂ ਵੱਡੀ ਗਿਣਤੀ ਵਿੱਚ ਬੱਸਾਂ ਗੱਡੀਆਂ ਤੇ ਕਾਫਲੇ ਵਜੋਂ ਸ਼ਮੂਲੀਅਤ ਕਰਕੇ ਸ਼ਹਿਰ ਵਾਸੀਆਂ ਨੇ ਦਰਸਾ ਦਿੱਤਾ ਹੈ ਕਿ ਉਹ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਪਾਰੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਹਰ ਵਰਗ ਲਈ ਉਲੀਕੀਆਂ ਜਾਂਦੀਆਂ ਸਕੀਮਾਂ ਤੋਂ ਪ੍ਰਭਾਵਿਤ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ

ਵਿੱਚ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਸ੍ਰੀ ਸਿੰਘਲਾ ਨੇ ਕਿਹਾ ਕਿ ਅੱਜ ਗ੍ਰਿਹ ਮੰਤਰੀ ਅਮਿਤ ਸ਼ਾਹ ਵੀ ਮੋਗਾ ਰੈਲੀ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਦੇਖ ਕੇ ਗਦਗਦ ਹੋਏ ਅਤੇ ਉਹਨਾਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸ੍ਰੀ ਸਿੰਘਲਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਿੱਚੋਂ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਅਤੇ ਸ਼ਹਿਰ ਦੇ ਵਪਾਰੀਆਂ ਦਾ ਸਾਥ ਇਹ ਦਰਸਾਉਂਦਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦਾ ਕਮਲ ਖਿੜਨ ਲਈ ਤਿਆਰ ਹੈ। (Punjab News)

ਵੀ ਸਿੰਘਲਾ ਨੇ ਇਸ ਮੌਕੇ ਪੰਜਾਬ ਦੀ ਮਾਣ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਗੈਂਗਸਟਰਾਂ ਦੀ ਦਹਿਸ਼ਤ ਲੁੱਟ ਖੋਹ ਦੀਆਂ ਘਟਨਾਵਾਂ ਨਸ਼ਿਆਂ ਨਾਲ ਮਰ ਰਹੇ ਨੌਜਵਾਨ ਕਿਸਾਨਾਂ ਦੀ ਦੁਰਦਸ਼ਾ ਵਪਾਰੀਆਂ ਤੇ ਸਰਕਾਰ ਦੀ ਦਹਿਸ਼ਤ ਕਰਕੇ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਚਲਦਾ ਕਰਨ ਲਈ ਤਰ ਤਿਆਰ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦਿਆਂ ਨੂੰ ਮੁੱਖ ਰੱਖ ਕੇ 92 ਸੀਟਾਂ ਦੇ ਕੇ ਸਰਕਾਰ ਬਣਾਈ ਪਰ ਮੁੱਖ ਮੰਤਰੀ ਅਤੇ ਕੇਜਰੀਵਾਲ ਨੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ। (Punjab News)

ਜਿਸ ਕਰਕੇ ਸਰਕਾਰ ਤੋਂ ਹਰ ਵਰਗ ਨਿਰਾਸ਼ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਚਾਹੁੰਦਾ ਹੈ ਉਹਨਾਂ ਇਸ ਰੈਲੀ ਲਈ ਸਹਿਯੋਗ ਦੇਣ ਵਾਲੇ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਲੋਕ ਮੁੱਦਿਆਂ ਦੀ ਗੱਲ ਬੇਬਾਕੀ ਨਾਲ ਕਰਦੇ ਰਹਿਣਗੇ ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਬਠਿੰਡਾ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਜੋ ਮੋਗਾ ਰੈਲੀ ਵਿੱਚ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *