ਰਾਮਪੁਰਾਫੂਲ, 14 ਮਾਰਚ (ਮਨਮੋਹਨ ਗਰਗ)
Punjab News: ਪੰਜਾਬ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਮਿਹਨਤ, ਲਗਨ ਅਤੇ ਹੌਸਲੇ ਨਾਲ ਨਵੇਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ। ਉੱਦਮੀ ਮਹਿਲਾਵਾਂ ਦਾ ਜਜ਼ਬਾ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਸਮਾਜ ਅਤੇ ਸੂਬੇ ਦੀ ਤਰੱਕੀ ਲਈ ਵੀ ਪ੍ਰੇਰਣਾ ਦਾ ਸਰੋਤ ਬਣ ਰਿਹਾ ਹੈ। ਇਹ ਗੱਲਾਂ ਸੀਨੀਅਰ ਵਾਈਸ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਮਨਦੀਪ ਕੌਰ ਰਾਮਗੜ੍ਹੀਆ ਨੇ ਮਹਿਲਾਵਾਂ ਦੀ ਕਾਮਯਾਬੀ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਹੀਆਂ। Punjab News
ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਹੀ ਮਜ਼ਬੂਤ (Punjab News)ਪੰਜਾਬ ਦੀ ਅਸਲੀ ਪਹਿਚਾਣ ਹੈ। ਜਦੋਂ ਮਹਿਲਾਵਾਂ ਆਰਥਿਕ, ਸਮਾਜਿਕ ਅਤੇ ਸਿੱਖਿਆਕ ਤੌਰ ‘ਤੇ ਮਜ਼ਬੂਤ ਹੁੰਦੀਆਂ ਹਨ ਤਾਂ ਪੂਰਾ ਸਮਾਜ ਤਰੱਕੀ ਦੇ ਰਾਹ ‘ਤੇ ਅੱਗੇ ਵਧਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਣਾ ਬਣ ਰਹੀਆਂ ਹਨ। Punjab News

ਮਨਦੀਪ ਕੌਰ ਰਾਮਗੜ੍ਹੀਆ ਨੇ ਕਿਹਾ ਕਿ ਮਾਨ ਸਰਕਾਰ ਨੇ ਮਹਿਲਾਵਾਂ ਦੇ ਹੱਕਾਂ ਲਈ ਹਮੇਸ਼ਾ ਆਪਣੀ ਅਵਾਜ਼ ਬੁਲੰਦ ਕੀਤੀ ਹੈ ਅਤੇ ਉਨ੍ਹਾਂ ਦੀ ਤਰੱਕੀ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਰਕਾਰ ਦਾ ਮਕਸਦ ਹੈ ਕਿ ਮਹਿਲਾਵਾਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਮਿਲਣ ਅਤੇ ਉਹ ਆਪਣੀ ਸਮਰੱਥਾ ਦਾ ਪੂਰਾ ਪ੍ਰਯੋਗ ਕਰ ਸਕਣ। Punjab News
ਉਨ੍ਹਾਂ ਨੇ ਕਿਹਾ ਕਿ ਅੱਜ ਦੀਆਂ ਮਹਿਲਾਵਾਂ ਸਿਰਫ਼ ਘਰ ਦੀ ਜ਼ਿੰਮੇਵਾਰੀ ਹੀ ਨਹੀਂ ਨਿਭਾ ਰਹੀਆਂ, ਸਗੋਂ ਵਪਾਰ, ਸਿੱਖਿਆ, ਸਿਹਤ, ਖੇਡਾਂ ਅਤੇ ਸਮਾਜਿਕ ਸੇਵਾ ਵਰਗੇ ਕਈ ਖੇਤਰਾਂ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਮਾਜ ਨੂੰ ਚਾਹੀਦਾ ਹੈ ਕਿ ਉਹ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਕਰੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪੂਰਾ ਸਹਿਯੋਗ ਦੇਵੇ। Punjab News
ਮਨਦੀਪ ਕੌਰ ਰਾਮਗੜ੍ਹੀਆ ਨੇ ਮਾਨ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਮਾਨ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਪੇਂਡੂ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਹੀ ਹੈ ਅਜਿਹੇ ਉਪਰਾਲੇ ਨਾ ਸਿਰਫ ਮਹਿਲਾਵਾਂ ਨੂੰ ਆਤਮ ਵਿਸ਼ਵਾਸ ਦਿੰਦੇ ਹਨ ਬਲਕਿ ਨੌਜਵਾਨ ਪੀੜੀ ਨੂੰ ਵੀ ਮਿਹਨਤ ਅਤੇ ਖੁਦਮੁਖਤਿਆਰੀ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਯੋਜਨਾਵਾਂ ਨਾਲ ਪੰਜਾਬ ਦੀਆਂ ਮਹਿਲਾਵਾਂ ਹੋਰ ਮਜ਼ਬੂਤ, ਸਮਰੱਥ ਅਤੇ ਆਤਮਨਿਰਭਰ ਬਣਨਗੀਆਂ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
