ਬਠਿੰਡਾ, 21 ਮਾਰਚ ( ਜਗਸੀਰ ਭੁੱਲਰ) (Punjab News) ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਮੁਢਲੀ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਇਹਨਾਂ ਮੁਲਜ਼ਮਾਂ ਦੇ ਨਿਸ਼ਾਨੇ ‘ਤੇ ਸ਼ਹਿਰ ਦਾ ਇੱਕ ਵੱਡਾ ਵਪਾਰੀ ਸੀ ਅਤੇ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਇੱਕ ਪੁਖਤਾ ਸੋਚਨਾ ਦੇ ਅਧਾਰ ਤੇ ਮੁਲਜ਼ਮਾਂ ਨੂੰ ਸ਼ਹਿਰ ਦੀ ਪੱਟਾਂ ਮਾਰਕੀਟ ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਖਿਲਾਫ ਥਾਣਾ ਕੋਤਵਾਲੀ ਵਿਖੇ ਅਸਲਾ ਐਕਟ ਅਤੇ ਹੋਰ ਵੱਖ ਵੱਖ ਸੰਗੀਨ ਧਾਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਦੀ ਤਫਤੀਸ਼ ਸਹਾਇਕ ਥਾਣੇਦਾਰ ਕੋਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ (Punjab News) ਸਾਂਝੀ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦੱਸਿਆ ਕਿ ਪੁਲਿਸ ਦੀ ਇਸ ਮੁਸਤੈਦੀ ਸਦਕਾ ਸ਼ਹਿਰ ਵਿੱਚ ਇੱਕ ਸੰਭਾਵੀ ਅਪਰਾਧਿਕ (Punjab News) ਘਟਨਾ ਨੂੰ ਸਮੇਂ ਸਿਰ ਟਾਲ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਅਤੇ ਵਿਕਾਸ ਅਰੋੜਾ ਵਜੋਂ ਹੋਈ ਹੈ। ਪੁਲਿਸ ਨੂੰ ਇਨ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ (Punjab News) ਨੇ ਘੇਰਾਬੰਦੀ ਕਰਕੇ ਇਨ੍ਹਾਂ ਨੂੰ ਦਬੋਚ ਲਿਆ। (Punjab News) ਜਾਂਚ ਦੌਰਾਨ ਖ਼ੁਲਾਸਾ ਹੋਇਆ ਕਿ ਇਹ ਮੁਲਜ਼ਮ ਸ਼ਹਿਰ ਦੇ ਇੱਕ ਨਾਮੀ ਕਾਰੋਬਾਰੀ ਦੀ ਰੇਕੀ ਕਰ ਰਹੇ ਸਨ।

ਪੁਲਿਸ ਅਨੁਸਾਰ ਮੁਲਜ਼ਮ ਵਿਕਾਸ ਅਰੋੜਾ ਦਾ ਪਿਛੋਕੜ ਅਪਰਾਧਿਕ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਘਰੇਲੂ ਹਿੰਸਾ ਸਮੇਤ ਕਈ ਹੋਰ ਸੰਗੀਨ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਵਾਰਦਾਤ ਲਈ ਵਰਤੇ ਜਾਣ ਵਾਲੇ ਹਥਿਆਰ ਖ਼ਾਸ ਤੌਰ ‘ਤੇ ਦਿੱਲੀ ਤੋਂ ਖ਼ਰੀਦ ਕੇ ਲਿਆਂਦੇ ਗਏ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 02 ਦੇਸੀ ਪਿਸਤੌਲ (.32 ਬੋਰ), ਮੈਗਜ਼ੀਨ ਅਤੇ 04 ਜਿਊਂਦੇ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ਤਾਂ ਜੋ ਇਨ੍ਹਾਂ ਦੇ ਬਾਕੀ ਸਾਥੀਆਂ ਅਤੇ ਹਥਿਆਰ ਸਪਲਾਈ ਕਰਨ ਵਾਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਕਿੱਥੇ ਜਾਣ ਵਾਲੀ ਪੁੱਛਗਿਛ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ
ਇਸ ਮੌਕੇ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
