ਰਾਮਪੁਰਾ ਫੂਲ ,18 ਮਾਰਚ(ਮਨਮੋਹਨ ਗਰਗ):- (Punjab News) ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ 23 ਮਾਰਚ ਨੂੰ ਬਰਨਾਲਾ ਵਿਖੇ ਹੋ ਰਹੀ ਸਾਮਰਾਜ ਵਿਰੋਧੀ ਕਾਨਫਰੰਸ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਦੀ (Punjab News)ਪ੍ਰਧਾਨਗੀ ਹੇਠ ਪਿੰਡ ਰਾਮਪੁਰਾ ਦੀ ਧਰਮਸ਼ਾਲਾ ਵਿਖੇ ਹੋਈ। ਇਸ ਵਿੱਚ ਸੂਬਾ ਪ੍ਰਧਾਨ (Punjab News) ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਹ ਕਾਨਫਰੰਸ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਹੈ।
ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਮਨਜੀਤ (Punjab News) ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਸੰਸਾਰ ਭਰ ਵਿੱਚ (Punjab News) ਸਾਮਰਾਜ ਵੱਲੋਂ ਆਪਣੀ ਲੁੱਟ ਨੂੰ ਤੇਜ਼ ਕਰਨ ਲਈ ਜ਼ੁਲਮ ਦਾ ਚੱਕਰ ਚਲਾਇਆ ਜਾ ਰਿਹਾ ਹੈ। ਇਰਾਨ ਤੇ ਅਮਰੀਕੀ ਹਮਲੇ ਨੂੰ ਇਸੇ ਨਜ਼ਰ ਨਾਲ ਦੇਖਿਆ ਜਾਣਾ ਚਾਹੀਦਾ ਹੈ। ਸਾਮਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ। ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਲੋਕ ਸਭਾ ਵਿੱਚ ਪੇਸ਼ ਕਰਕੇ, ਲੋਕ ਵਿਰੋਧੀ ਕਾਨੂੰਨ ਬਣਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ । ਚਾਰ ਲੇਬਰ ਕੋਡ ਲਿਆ ਕੇ ਅਤੇ ਮਗਨਰੇਗਾ ਨੂੰ ਰੱਦ ਕਰਕੇ ਮਜ਼ਦੂਰਾਂ ਨੂੰ ਮਿਲਣ ਵਾਲੇ ਨਿਗੂਣੇ ਹੱਕ ਅਤੇ ਰੁਜ਼ਗਾਰ ਖੋਹ ਲਿਆ ਗਿਆ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੋਸ਼ ਲਾਏ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਅਤੇ ਪੰਚਾਇਤੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਭਾਰਤੀ ਜਨਤਾ ਪਾਰਟੀ ਨਾਲ ਘਿਉ ਖਿਚੜੀ ਹੈ। ਉਸਨੇ ਲੋਕਾਂ ਦੇ ਹੱਕੀ ਘੋਲਾਂ ਨੂੰ ਕੁਚਲਣ ਲਈ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ।
ਜ਼ਿਲਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਜ਼ਿਲ੍ਹਾ ਮੈਂਬਰ ਅਮਰਜੀਤ ਸਿੰਘ ਹਨੀ ਮੀਤ ਪ੍ਰਧਾਨ ਅਤੇ ਨਾਹਰ ਸਿੰਘ ਭਾਈ ਰੂਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਿਆਂ ਵਿੱਚ 23 ਮਾਰਚ ਦੇ ਸ਼ਹੀਦਾਂ ਦੀ ਵਿਚਾਰਧਾਰਾ ਹੀ ਲੋਕਾਂ ਦਾ ਰਾਹ ਰੁਸ਼ਨਾਉਂਦੀ ਹੈ।ਇਹ ਸੁਨੇਹਾ ਦੇਣ ਲਈ 23 ਮਾਰਚ ਨੂੰ ਬਰਨਾਲਾ ਦੀ ਧਰਤੀ ਤੇ ਕੀਤੀ ਜਾ ਰਹੀ ਹੈ ।ਬੁਲਾਰਿਆਂ ਨੇ ਆਵਾਮ ਨੂੰ ਇਸ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਨਾਥਪੁਰਾ, ਜਗਦੇਵ ਸਿੰਘ ਲਹਿਰਾ ਮੁਹੱਬਤ ਪਾਲਾ ਸਿੰਘ ਪਰਮਜੀਤ ਸਿੰਘ ਪੰਮਾ ਰਾਮਪੁਰਾ ਸੁਰਜੀਤ ਸਿੰਘ ਰੋਮਾਣਾ ਗੁਰਦੀਪ ਸਿੰਘ ਸੇਲਬਰਾਹ, ਬੰਤਾ ਸਿੰਘ ਸੰਗਤ , ਜਗਦੀਸ਼ ਸਿੰਘ ਰਾਮਪੁਰਾ ਅਤੇ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
