ਰਾਮਪੁਰਾ ਫੂਲ, 17 ਮਾਰਚ(ਮਨਮੋਹਨ ਗਰਗ)
Punjab News: ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਵਿੱਚ ਲੋਕ ਹਿਤਾਂ ਨਾਲ ਜੁੜੇ ਮਸਲੇ ਲਗਾਤਾਰ ਉਠਾਏ ਜਾ ਰਹੇ ਹਨ। ਟੀ-ਪੁਆਇੰਟ ਹਾਦਸਿਆਂ ਦੇ ਮੁੱਦੇ ਤੋਂ ਬਾਅਦ ਹੁਣ ਉਨ੍ਹਾਂ ਨੇ ਦੁੱਧ ਅਤੇ ਦੁੱਧ ਤੋਂ ਬਣਦੇ ਖਾਧ ਪਦਾਰਥਾਂ ਵਿੱਚ ਵਧ ਰਹੀ ਮਿਲਾਵਟ ਦਾ ਸੰਵੇਦਨਸ਼ੀਲ ਅਤੇ ਗੰਭੀਰ ਮਸਲਾ ਸਦਨ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ। Punjab News
ਵਿਧਾਇਕ ਸਿੱਧੂ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਵਿੱਚ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਡੇ ਪੱਧਰ ‘ਤੇ ਮਿਲਾਵਟ ਹੋ ਰਹੀ ਹੈ, ਜੋ ਲੋਕਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ। ਉਨ੍ਹਾਂ ਇਸਨੂੰ ਚਿੰਤਾਜਨਕ (Punjab News) ਕਰਾਰ ਦਿੰਦਿਆਂ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸੈਂਪਲਾਂ ਵਿੱਚੋਂ ਕਿੰਨੇ ਫੇਲ੍ਹ ਪਾਏ ਗਏ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Punjab News
ਵਿਧਾਇਕ ਦੇ ਇਸ ਅਹਿਮ ਅਤੇ ਲੋਕ-ਹਿਤੈਸ਼ੀ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਿਲਾਵਟਖੋਰਾਂ ਖ਼ਿਲਾਫ਼ ਤਿਉਹਾਰਾਂ ਤੋਂ ਇਲਾਵਾ ਰੋਜ਼ਾਨਾ ਅਧਾਰ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। Punjab News
ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਲਏ ਗਏ 1162 ਸੈਂਪਲਾਂ ਵਿੱਚੋਂ 88 ਨਮੂਨੇ ਫੇਲ੍ਹ, 327 ਸਬ-ਸਟੈਂਡਰਡ ਅਤੇ 88 ਨੁਕਸਾਨਦੇਹ ਪਾਏ ਗਏ ਹਨ। ਇਸੇ ਤਰ੍ਹਾਂ 2025-26 ਵਿੱਚ 144 ਨਮੂਨੇ ਫੇਲ੍ਹ ਅਤੇ 476 ਸਬ-ਸਟੈਂਡਰਡ ਕਰਾਰ ਦਿੱਤੇ ਗਏ ਹਨ। Punjab News
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਏਡੀਸੀ ਦਫ਼ਤਰਾਂ ਵਿੱਚ ਚੱਲ ਰਹੇ 112 ਮਾਮਲਿਆਂ ਵਿੱਚ 2024-25 ਦੌਰਾਨ 8.43 ਲੱਖ ਰੁਪਏ ਅਤੇ 2025-26 ਵਿੱਚ 9.55 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸਦੇ ਨਾਲ ਹੀ ਨਿਆਂਇਕ ਅਦਾਲਤਾਂ ਵਿੱਚ ਵਿਭਾਗ ਵੱਲੋਂ ਪੈਰਵੀ ਕਰਕੇ ਮਿਲਾਵਟਖੋਰਾਂ ਨੂੰ ਛੇ-ਛੇ ਮਹੀਨੇ ਦੀ ਸਜ਼ਾ ਵੀ ਦਿਵਾਈ ਗਈ ਹੈ। Punjab News
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਲਾਵਟ ਦੇ ਮਾਮਲਿਆਂ ਬਾਰੇ ਜਾਗਰੂਕ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ 104 ਹੈਲਪਲਾਈਨ ਨੰਬਰ ‘ਤੇ ਦੇਣ। ਉਨ੍ਹਾਂ ਦੱਸਿਆ ਕਿ ਚਲਦੀਆਂ ਫਿਰਦੀਆਂ ਫੂਡ ਸੇਫਟੀ ਵੈਨਾਂ ਰਾਹੀਂ ਵੀ ਖਾਧ ਪਦਾਰਥਾਂ ਦੀ ਥਾਂ-ਥਾਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਵਿਧਾਇਕ ਬਲਕਾਰ ਸਿੱਧੂ ਵੱਲੋਂ ਉਠਾਇਆ ਗਿਆ ਇਹ ਮੁੱਦਾ ਸਦਨ ਵਿੱਚ ਵੱਡੀ ਚਰਚਾ ਦਾ ਕੇਂਦਰ ਬਣਿਆ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਗੰਭੀਰ ਮਸਲੇ ‘ਤੇ ਸਰਕਾਰ ਦੀ ਜਵਾਬਦੇਹੀ ਨੂੰ ਉਭਾਰਦਾ ਨਜ਼ਰ ਆਇਆ। Punjab News
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
