ਭੁੱਚੋ ਮੰਡੀ ਨਥਾਣਾ 21ਮਾਰਚ (ਹਰਬੰਸ ਸਿੰਘ ਭੋਲਾ)
Punjab News: ਪੰਜਾਬ ਸਰਕਾਰ ਵੱਲੋਂ ਇਸ ਸਮੇਂ ਝੂਠੇ ਪ੍ਰਚਾਰ ਦੇ ਜ਼ੋਰ ਪੰਜਾਬ ਦੇ ਮੇਹਨਤ ਕਸ਼ ਲੋਕਾਂ ਅੰਦਰ ਇਹ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਕਿ ਇਹ ਪੰਜਾਬ ਦੀ ਪਹਿਲੀ ਸਰਕਾਰ ਹੈ ,ਜਿਸ ਨੇ ਵੋਟਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, (Punjab News) ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੱਨਾ, ਜਸਪ੍ਰੀਤ ਸਿੰਘ, ਰਮਨਦੀਪ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਛਮਣ ਸਿੰਘ—) ਵਲੋਂ ਪ੍ਰੈਸ ਦੇ ਨਾਂ ਬਿਆਨ ਵਿਚ ਕਿਹਾ ਗਿਆ ਕਿ ਇਹ ਨਿਰਾ ਝੂਠ ਹੈ ਅਤੇ ਪੰਜਾਬ ਦੇ ਮੇਹਨਤ ਕਸ਼ ਲੋਕਾਂ ਨੂੰ ਗੁੰਮਰਾਹ ਕਰਨ (Punjab News) ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਹੈ।
(Punjab News) ਉਨ੍ਹਾਂ ਵਲੋਂ ਇਸ ਝੂਠ ਨੂੰ ਸਾਬਤ ਕਰਨ ਲਈ ਦਸਿਆ ਗਿਆ ਕਿ ਪਿਛਲੀਆਂ ਚੋਣਾਂ ਦੋਰਾਨ ਜਿਵੇਂ ਇਸ ਸਰਕਾਰ ਵਲੋਂ ਵੱਖ ਵੱਖ ਤਬਕਿਆਂ ਨਾਲ ਵਾਅਦੇ ਕੀਤੇ ਗਏ ਸਨ ਠੀਕ ਉਸ ਹੀ ਤਰ੍ਹਾਂ ਪਿਛਲੀ (Punjab News) ਕਾਂਗਰਸ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਕਰ ਰਹੇ ਵਖਰੇ ਵਖਰੇ ਸਰਕਾਰੀ ਵਿਭਾਗਾਂ ਵਿੱਚ ਤੈਨਾਤ ਆਊਟਸੋਰਸਡ ਇਨਲਿਸਟਮੈਂਟ ਦਿਹਾੜੀ ਦਾਰ ਠੇਕਾ ਕਾਮੇ ਜ਼ੋ ਵੱਖ ਵੱਖ ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਸਰਕਾਰੀ ਵਿਭਾਗਾਂ ਵਿੱਚ ਤੈਨਾਤ ਸਨ ਨਾਲ ਇਹ ਲੋਕਾਂ ਦੀ ਸੱਥ ਵਿੱਚ ਵਾਅਦਾ ਕੀਤਾ ਸੀ ਕਿ ਅਗਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਬਣਦੀ ਹੈ ਤਾਂ ਸਮੂਹ ਸਰਕਾਰੀ ਵਿਭਾਗਾਂ ਵਿੱਚ ਕੰਮ ਤੇ ਤੈਨਾਤ ਆਊਟਸੋਰਸਡ ਇਨਲਿਸਟਮੈਂਟ ਦਿਹਾੜੀ ਦਾਰ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕੀਤਾ ਜਾਵੇਗਾ।
ਇਸ ਸਮੇਂ ਵਿਭਾਗਾਂ ਵਿੱਚ ਦਾਖਲ ਨਿਜੀ ਕੰਪਨੀਆਂ ਅਤੇ ਸੁਸਾਇਟੀਆਂ ਨੂੰ ਵਿਭਾਗ ਤੋਂ ਬਾਹਰ ਕਢਿਆ ਜਾਵੇਗਾ ਕਿਉਂਕਿ ਇਹ ਵਿਭਾਗਾਂ ਦੀ ਲੁੱਟ ਲਈ ਜ਼ਿੰਮੇਵਾਰ ਹਨ ਅਤੇ ਇਹ ਸਾਰੇ ਹੀ ਅਕਾਲੀਆਂ ਕਾਂਗਰਸੀਆਂ ਅਤੇ ਭਾਜਪਾਈਆਂ ਦੇ ਰਿਸ਼ਤੇ ਦਾਰ ਹਨ। ਇਸ ਕੰਮ ਲਈ ਅਗਰ ਸਾਡੀ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਤਾਂ ਅਸੀਂ ਕਦਾਚਿੱਤ ਵੀ ਪਿਛੇ ਨਹੀਂ ਹਟਾਂਗੇ।ਸਾਡੀ ਸਰਕਾਰ ਬਣਨ ਤੇ ਲੋਕਾਂ ਨੂੰ ਧਰਨਿਆਂ ਮੁਜ਼ਾਹਰਿਆਂ ਦੀ ਲੋੜ ਨਹੀਂ ਰਹੇਗੀ।
ਆਗੂਆਂ ਵਲੋਂ ਕਿਹਾ ਗਿਆ ਕਿ ਸਰਕਾਰ ਨੇ ਇਹ ਵਾਅਦੇ ਪੂਰੇ ਕਰਨ ਦੀ ਥਾਂ ਪਿਛਲੀਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਵਲੋਂ ਤਹਿ ਮੁਲਾਜ਼ਮਾਂ ਨਾਲ ਬਿਲਕੁਲ ਧੋਖਾ ਕੀਤਾ । ਇਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ
ਇਨਲਿਸਟਮੈਂਟ ਦਿਹਾੜੀ ਦਾਰ ਅਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇਗੀ।ਪਰ ਕੀਤੇ ਵਾਅਦੇ ਤੋਂ ਉਲਟ ਇਸ ਸਬ ਕਮੇਟੀ ਵਲੋਂ ਵੀ ਪਹਿਲੀਆਂ ਵਾਂਗ ਪੂਰੇ ਚਾਰ ਸਾਲ ਝੂਠੇ ਲਾਰੇ ਲਾਉਣ ਧੋਖੇ ਦੀਆਂ ਸਾਜ਼ਿਸ਼ਾਂ ਰੱਚਣ ਦੇ ਨਾਲ ਲਗਾਤਾਰ ਅਸਫ਼ਲ ਕੋਸ਼ਿਸ਼ਾਂ ਜਾਰੀਇਸ ਸਮੇਂ ਚਾਰ ਸਾਲਾਂ ਦੀਆਂ ਇਨ੍ਹਾਂ ਧੋਖੇਬਾਜ਼ ਸਾਜ਼ਿਸ਼ਾਂ ਤੋ ਇਲਾਵਾ ਸਰਕਾਰ ਨੇ ਕੁੱਝ ਨਹੀਂ ਕੀਤਾ ।
ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ ਦੀ ਤਰ੍ਹਾਂ ਪੰਜਾਬ ਦੇ ਪਿੰਡ ਪਿੰਡ ਜਾਕੇ ਸਰਕਾਰ ਦੀ ਇਸ ਕਾਰਪੋਰੇਟ ਪੱਖੀ ਖ਼ਸਲਤ ਨੂੰ ਨੰਗਾ ਕਰਕੇ ਆਪਣੇ ਇਸ ਸੰਘਰਸ਼ ਨੂੰ ਲੋਕਾਂ ਦੇ ਸਹਿਯੋਗ ਨਾਲ ਤਿੱਖਾ ਕਰਨ ਲਈ ਮਜਬੂਰ ਹੋਣਗੇ ਜਿਸ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
