ਹੀਰੋਇਨ ਮਾਮਲੇ ਵਿੱਚ ਬਿੱਟੂ ਗੁੱਜਰ ਪ੍ਰੋਡਕਸ਼ਨ ਵਾਰੰਟ ‘ਤੇ ਅਦਾਲਤ ਵਿੱਚ ਪੇਸ਼

Muskaan gill
2 Min Read

Punjab police heroin recovery

Punjab police heroin recovery : ਪਟਿਆਲਾ 25 ਫ਼ਰਵਰੀ 2026 (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ– ਥਾਣਾ ਸਿਵਲ ਲਾਈਨ ਪੁਲਿਸ ਨੇ 500 ਗ੍ਰਾਮ ਹੀਰੋਇਨ ਬਰਾਮਦਗੀ ਮਾਮਲੇ ਵਿੱਚ ਆਰੋਪੀ ਮਨਜੀਤ ਸਿੰਘ ਉਰਫ਼ ਬਿੱਟੂ ਗੁੱਜਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਫਰੀਦਕੋਟ ਜੇਲ੍ਹ ਤੋਂ ਪਟਿਆਲਾ ਲਿਆ ਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਆਰੋਪੀ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ।

ਇਸ ਸਬੰਧੀ ਸਬ ਇੰਸਪੈਕਟਰ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ 500 ਗ੍ਰਾਮ ਹੀਰੋਇਨ ਸਮੇਤ ਕਤਲ ਕੇਸ ਵਿੱਚ ਭਗੋੜਾ ਚੱਲ ਰਿਹਾ ਆਰੋਪੀ ਚੰਚਲ, ਜੋ ਸੰਜੇ ਕਲੋਨੀ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫਤਾਰ ਕੀਤਾ ਸੀ। ਅਦਾਲਤ ਵੱਲੋਂ ਮਿਲੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਆਰੋਪੀ ਚੰਚਲ ਨੇ ਖੁਲਾਸਾ ਕੀਤਾ ਕਿ ਇਸ ਮਾਮਲੇ ਦਾ ਮਾਸਟਰਮਾਈਂਡ ਮਨਜੀਤ ਸਿੰਘ ਉਰਫ਼ ਬਿੱਟੂ ਗੁੱਜਰ ਹੈ, ਜੋ ਪਸਿਆਣਾ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪਟਿਆਲਾ ਵਿੱਚ ਹੋਏ ਸਰਪੰਚ ਕਤਲ ਮਾਮਲੇ ਵਿੱਚ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ।

Punjab police heroin recovery-

ਚੰਚਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਬਿੱਟੂ ਗੁੱਜਰ ਦੇ ਕਹਿਣ ‘ਤੇ ਹੀ 500 ਗ੍ਰਾਮ ਹੀਰੋਇਨ ਬਰਨਾਲਾ ਤੋਂ ਲੈ ਕੇ ਆਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮਨਜੀਤ ਸਿੰਘ ਉਰਫ਼ ਬਿੱਟੂ ਗੁੱਜਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ।

Punjab police heroin recovery-

ਸਬ ਇੰਸਪੈਕਟਰ ਬੂਟਾ ਸਿੰਘ ਨੇ ਹੋਰ ਦੱਸਿਆ ਕਿ ਆਰੋਪੀ ਕੋਲੋਂ ਜੇਲ੍ਹ ਅੰਦਰੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *