- ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ
Punjab Relief Camp News : ਮਹਿਲ ਕਲਾਂ, 29 ਅਗਸਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਭਾਰੀ ਮੀਂਹ ਦੇ ਮੱਦੇਨਜ਼ਰ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੀ ਗਿਣਤੀ ਨੂੰ ਦੇਖਦੇ ਹੋਏ ਆਰਜ਼ੀ ਤੌਰ ‘ਤੇ ਧਰਮਸ਼ਾਲਾ ਵਿੱਚ ਰਾਹਤ ਕੈਂਪ ਬਣਾਇਆ ਗਿਆ ਹੈ।

ਐੱਸ ਡੀ ਐਮ ਮਹਿਲ ਕਲਾਂ ਸ. ਜੁਗਰਾਜ ਸਿੰਘ ਕਾਹਲੋਂ ਵਲੋਂ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ ਜਿੱਥੇ 6 ਪਰਿਵਾਰਾਂ ਦੇ ਕਰੀਬ 25 ਮੈਂਬਰ ਰਹਿ ਰਹੇ ਹਨ। ਐੱਸ ਡੀ ਐਮ ਡੀ ਅਗਵਾਈ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਹੋਰ ਸਮਾਨ ਮੁਹਈਆ ਕੀਤਾ ਗਿਆ। Punjab Relief Camp News
Punjab Relief Camp News
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਲੋੜਵੰਦ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬਧ ਹੈ।
” Punjab Relief Camp News ”
ਓਨ੍ਹਾਂ ਕਿਹਾ ਕਿ ਕਿਸੇ ਵੀ ਜ਼ਰੂਰਤ ‘ਤੇ ਤਹਿਸੀਲ ਮਹਿਲ ਕਲਾਂ ਦੇ ਵਾਸੀ 82641-93466 ਕੰਟਰੋਲ ਰੂਮ ਨੰਬਰ ‘ਤੇ ਸੰਪਰਕ ਕਰ ਸਕਦੇ ਹਨ। Punjab Relief Camp News
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ