Punjab Schools Closed Update : ਗੁਰਦਾਸਪੁਰ, 11 ਸਤੰਬਰ: ਪੰਜਾਬ ‘ਚ ਆਏ ਹੜ੍ਹਾਂ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। ਇਸੇ ਦੇ ਚੱਲਦਿਆਂ ਹੁਣ ਗੁਰਦਾਸਪੁਰ ਜ਼ਿਲ੍ਹੇ ਵਿੱਚੋਂ ਹੜ੍ਹ ਦਾ ਪਾਣੀ ਨਾ ਨਿਕਲਣ ਅਤੇ ਇਮਾਰਤਾਂ ਦੀ ਖਰਾਬ ਹਾਲਤ ਕਾਰਨ, ਜ਼ਿਲ੍ਹਾ ਪ੍ਰਸ਼ਾਸਨ ਨੇ 73 ਸਕੂਲਾਂ ਵਿੱਚ ਛੁੱਟੀਆਂ ਨੂੰ 15 ਸਤੰਬਰ ਤੱਕ ਵਧਾ ਦਿੱਤਾ ਹੈ।

ਇਨ੍ਹਾਂ ਸਕੂਲਾਂ ਵਿੱਚ 61 ਐਲੀਮੈਂਟਰੀ (Elementary) ਅਤੇ 12 ਸੀਨੀਅਰ ਸੈਕੰਡਰੀ (Senior Secondary) ਸਕੂਲ ਸ਼ਾਮਲ ਹਨ। Punjab Schools Closed Update
Punjab Schools Closed Update : ਕਿਉਂ ਵਧਾਉਣੀਆਂ ਪਈਆਂ ਛੁੱਟੀਆਂ ?
ਪੰਜਾਬ ਸਰਕਾਰ ਨੇ 8 ਸਤੰਬਰ ਤੋਂ ਸੂਬੇ ਭਰ ਵਿੱਚ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਐਲਾਨ ਕੀਤਾ ਸੀ ਅਤੇ ਅਧਿਆਪਕਾਂ ਨੂੰ ਸਕੂਲਾਂ ਦੀ ਚੰਗੀ ਤਰ੍ਹਾਂ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਪਰ ਗੁਰਦਾਸਪੁਰ ਦੇ ਇਹ 73 ਸਕੂਲ, ਜੋ ਰਾਵੀ ਦਰਿਆ ਦੇ ਕੰਢੇ ਸਥਿਤ ਹਨ, ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ । ਇਨ੍ਹਾਂ ਸਕੂਲਾਂ ਦੇ ਕੈਂਪਸਾਂ ਵਿੱਚ ਅਜੇ ਵੀ ਹੜ੍ਹ ਦਾ ਪਾਣੀ ਭਰਿਆ ਹੋਇਆ ਹੈ ਜਾਂ ਫਿਰ ਇਮਾਰਤਾਂ ਦੀ ਹਾਲਤ ਇੰਨੀ ਖਰਾਬ ਹੈ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਖੋਲ੍ਹਣਾ ਸੁਰੱਖਿਅਤ ਨਹੀਂ ਹੈ। Punjab Schools Closed Update
” Punjab Schools Closed Update “
ਪਹਿਲਾਂ ਇਨ੍ਹਾਂ ਸਕੂਲਾਂ ਨੂੰ 11 ਸਤੰਬਰ ਨੂੰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀਆਂ ਨੂੰ 15 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿਵੇਂ ਹੀ ਪਾਣੀ ਪੂਰੀ ਤਰ੍ਹਾਂ ਨਿਕਲ ਜਾਵੇਗਾ ਅਤੇ ਸਕੂਲਾਂ ਦੀ ਮੁਰੰਮਤ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਬਣਾ ਦਿੱਤਾ ਜਾਵੇਗਾ, ਪੜ੍ਹਾਈ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ