Punjab Vigilance Bureau
ਬਠਿੰਡਾ 7 ਫਰਵਰੀ ਆਵਾਜ਼ ਇੰਡੀਆ ਟੂਡੇ (ਜਗਸੀਰ ਭੁੱਲਰ)- ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਸੱਤਾਧਾਰੀ ਧਿਰ ਦੀ ਇੱਕ ਮਹਿਲਾ ਆਗੂ ਖ਼ਿਲਾਫ਼ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਤਤਕਾਲੀ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਸਰਪੰਚ ਸਤਵੀਰ ਕੌਰ ਖ਼ਿਲਾਫ਼ ਇਹ ਪਰਚਾ ਦਰਜ ਕੀਤਾ ਗਿਆ ਹੈ।
ਮਹਿਲਾ ਨੇਤਾ ‘ਤੇ ਦੋਸ਼ ਹੈ Punjab Vigilance Bureau ਕਿ ਉਸ ਨੇ ਆਪਣਾ ਸਿਆਸੀ ਰਸੂਖ ਵਰਤਦਿਆਂ ਇੱਕ ਨੌਜਵਾਨ ਨੂੰ ਡਰਾਈਵਰ ਦੀ ਨੌਕਰੀ ਦਿਵਾਈ ਅਤੇ ਬਦਲੇ ਵਿੱਚ ਉਸ ਦੀ ਤਨਖ਼ਾਹ ਵਿੱਚੋਂ ਹਰ ਮਹੀਨੇ ਰਕਮ ਵਸੂਲਦੀ ਰਹੀ।
ਸੂਤਰਾਂ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਤਹਿਸੀਲ ਦੇ ਪਿੰਡ ਭਵਾਨੀਗੜ੍ਹ (ਭੁਖੀਆਵਾਲੀ) ਦੇ ਵਸਨੀਕ ਜਤਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਹੋਇਆ ਹੈ। Punjab Vigilance Bureau ਸ਼ਿਕਾਇਤਕਰਤਾ ਨੂੰ ਜੁਲਾਈ 2023 ਵਿੱਚ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵਿੱਚ ਆਊਟਸੋਰਸਿੰਗ ਰਾਹੀਂ ਡਰਾਈਵਰ ਵਜੋਂ ਭਰਤੀ ਕਰਵਾਇਆ ਗਿਆ ਸੀ।
ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਨੌਕਰੀ ਦਿਵਾਉਣ ਦੇ ਬਦਲੇ ਸਤਵੀਰ ਕੌਰ ਵੱਲੋਂ ਹਰ ਮਹੀਨੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ, ਜੋ ਬਾਅਦ ਵਿੱਚ 8,500 ਰੁਪਏ ਮਹੀਨਾ ਤੈਅ ਹੋ ਗਈ। Punjab Vigilance Bureau ਪੀੜਤ ਡਰਾਈਵਰ ਮੁਤਾਬਕ ਨੌਕਰੀ ਬਚਾਈ ਰੱਖਣ ਦੀ ਸ਼ਰਤ ‘ਤੇ ਇਹ ਰਕਮ ਵਸੂਲੀ ਜਾਂਦੀ ਰਹੀ।
ਜਦੋਂ ਪੀੜਤ ਅਤੇ ਉਸ ਦੇ ਪਰਿਵਾਰ ਵੱਲੋਂ ਅੱਗੇ ਤੋਂ ਪੈਸੇ ਦੇਣ ਤੋਂ ਅਸਮਰੱਥਾ ਜਤਾਈ ਗਈ, ਤਾਂ ਅਕਤੂਬਰ 2023 ਵਿੱਚ ਉਸ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ।
ਸੂਤਰਾਂ ਮੁਤਾਬਕ ਵਿਜੀਲੈਂਸ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ 11 ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਪੇਸ਼ ਕੀਤੀਆਂ ਗਈਆਂ। Punjab Vigilance Bureau ਇਨ੍ਹਾਂ ਰਿਕਾਰਡਿੰਗਾਂ ਦੀ ਜਾਂਚ ਤੋਂ ਸਪਸ਼ਟ ਹੋਇਆ ਕਿ ਮਹਿਲਾ ਨੇਤਾ ਵੱਲੋਂ 8,500 ਰੁਪਏ ਮਹੀਨਾ ਲੈਣ ਦੀ ਗੱਲ ਕਬੂਲ ਕੀਤੀ ਗਈ ਸੀ ਅਤੇ ਪਹਿਲਾਂ ਲਏ ਗਏ 10 ਹਜ਼ਾਰ ਰੁਪਏ ਦਾ ਵੀ ਜ਼ਿਕਰ ਕੀਤਾ ਗਿਆ।
ਭਰੋਸੇਯੋਗ ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਇੱਕ ਚੇਅਰਮੈਨ ਨਾਲ ਫੋਨ ‘ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸਾਹਮਣੇ ਆਈ ਹੈ। ਰਿਕਾਰਡਿੰਗਾਂ ਵਿੱਚ ਨੌਕਰੀ ਅਤੇ ਪੈਸਿਆਂ ਦੇ ਲੈਣ-ਦੇਣ ਬਾਰੇ ਚਰਚਾ ਸੁਣੀ ਗਈ ਹੈ। ਵਿਜੀਲੈਂਸ ਵੱਲੋਂ ਦਰਜ ਐਫਆਈਆਰ ਵਿੱਚ ਉਕਤ ਚੇਅਰਮੈਨ ਦਾ ਜ਼ਿਕਰ ਵੀ ਕੀਤਾ ਗਿਆ ਹੈ ਅਤੇ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਨੇ ਸਤਵੀਰ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
