ਰਾਜਪੁਰਾ ਨੇੜੇ ਗੈਸ ਪਾਈਪਾਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

Muskaan gill
2 Min Read

Rajpura warehouse fire

Rajpura warehouse fire (ਦਰਪਨਪ੍ਰੀਤ ਸੰਧੂ ) ਆਵਾਜ਼ ਇੰਡੀਆ ਟੂਡੇ- ਪਟਿਆਲਾ ਰੋਡ ਰਾਜਪੁਰਾ ਦੇ ਕੋਲ ਸਥਿਤ ਇਕ ਗੋਦਾਮ ਵਿੱਚ ਪਏ ਗੈਸ ਪਾਈਪਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਉਸ ’ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਬੁਝਾਉਣ ਲਈ ਰਾਜਪੁਰਾ ਤੋਂ ਇਲਾਵਾ ਨਜ਼ਦੀਕੀ ਕਈ ਫਾਇਰ ਸਟੇਸ਼ਨਾਂ ਤੋਂ ਪਾਣੀ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ।

ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਦੇ ਕਰੀਬ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਗੋਦਾਮ ਦੇ ਬਾਹਰ ਸੈਂਕੜਿਆਂ ਦੀ ਗਿਣਤੀ ਵਿੱਚ ਗੈਸ ਪਾਈਪ ਪਏ ਹੋਏ ਸਨ, ਜਿਨ੍ਹਾਂ ਨੂੰ ਅੱਗ ਲੱਗੀ ਹੋਈ ਸੀ। ਅੱਗ ਬਹੁਤ ਹੀ ਭਿਆਨਕ ਸੀ, ਜਿਸ ਨੂੰ ਬੁਝਾਉਣ ਲਈ ਆਸ-ਪਾਸ ਦੇ ਕਈ ਫਾਇਰ ਸਟੇਸ਼ਨਾਂ ਤੋਂ ਪਾਣੀ ਦੀਆਂ ਗੱਡੀਆਂ ਮੰਗਵਾਉਣੀਆਂ ਪੈ ਰਹੀਆਂ ਹਨ।

Rajpura warehouse fire-

ਰਾਜਪੁਰਾ ਦੀ ਇੱਕ ਵਸਨੀਕ ਨੇ ਦੱਸਿਆ ਕਿ ਗੋਦਾਮ ਵਿੱਚ ਕਈ ਗੈਸ ਕੰਪਨੀਆਂ ਦੇ ਗੈਸ ਪਾਈਪ ਪਏ ਹੋਏ ਸਨ, ਜਿਨ੍ਹਾਂ ਵਿੱਚ ਇਹ ਅੱਗ ਲੱਗੀ। ਨਾਲ ਹੀ ਅਭਿਨੰਦਨ ਪੈਲਸ ਵੀ ਸਥਿਤ ਹੈ, ਜਿੱਥੇ ਅੱਜ ਫੰਕਸ਼ਨ ਚੱਲ ਰਿਹਾ ਸੀ। ਦਿਨ ਦਾ ਸਮਾਂ ਹੋਣ ਕਰਕੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ। ਹਾਲਾਂਕਿ ਕੁਝ ਗੱਡੀਆਂ ਦਾ ਨੁਕਸਾਨ ਜ਼ਰੂਰ ਹੋਇਆ ਹੈ। ਫਿਲਹਾਲ ਫਤਿਹਗੜ੍ਹ ਸਾਹਿਬ, ਪਟਿਆਲਾ, ਰਾਜਪੁਰਾ ਅਤੇ ਹੋਰ ਕਈ ਜਗ੍ਹਾਂ ਤੋਂ ਫਾਇਰ ਬ੍ਰਿਗੇਡ ਦੀਆਂ ਪਾਣੀ ਦੀਆਂ ਗੱਡੀਆਂ ਮੰਗਵਾ ਕੇ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ।

Rajpura warehouse fire-

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *