Rakesh Gaggi Murder Case : ਚੰਡੀਗੜ੍ਹ : ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।
Rakesh Gaggi Murder Case : ਗੈਂਗਸਟਰਾਂ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਨੇ ਕੀਤਾ ਕਾਬੂ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।
Rakesh Gaggi Murder Case ਦਾ ਸ਼ੂਟਰ ਖਰੜ ਤੋਂ ਫੜਿਆ ਗਿਆ
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ।
” Rakesh Gaggi Murder Case ”
ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਇਸ ਸਬੰਧੀ ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ