Rakhi 2024, Barnala : 19 ਅਗਸਤ ਨੂੰ ਰਕਸ਼ਾ ਬੰਧਨ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰ ਸਵੇਰ 11 ਵਜੇ ਖੁੱਲ੍ਹਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਤਿੳਹਾਰ ਕਾਰਨ ਸੇਵਾ ਕੇਂਦਰ 11 ਵਜੇ ਖੋਲੇ ਜਾਣਗੇ।
Rakhi 2024 ਮੋਗਾ, 16 ਅਗਸਤ: (ਜਤਿੰਦਰ ਸਿੰਘ) ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ,11 ਵਜੇ ਖੁੱਲ੍ਹਣਗੇ
ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।