Republic Day 26 January
Republic Day 26 January : ਮਾਨਸਾ ਵਿਖੇ 26 ਜਨਵਰੀ (ਜੀਵਨ ਸਿੰਘ ਕ੍ਰਾਂਤੀ ਮਾਨਸਾ) -ਦੇ ਸੰਬੰਧ ਵਿੱਚ ਮਾਨਸਾ ਪੁਲਿਸ ਵੱਲੋਂ ਮਾਨਸਾ ਦੀਆਂ ਤਿੰਨੋਂ ਸਬ ਡਿਵੀਜ਼ਨਾਂ ਵਿੱਚ ਫਲੈਗ ਮਾਰਚ ਕਰਵਾਇਆ ਗਿਆ। ਇਸ ਦੌਰਾਨ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਪੁਲਿਸ ਨੇ ਸ਼ਹਿਰ ਵਿੱਚ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਚੈਕਿੰਗ ਵੀ ਕੀਤੀ।
ਰਿਪੋਰਟ
ਦੇਸ਼ ਭਰ ਵਿੱਚ ਮਨਾਏ ਜਾ ਰਹੇ 26 ਜਨਵਰੀ ਦੇ ਦਿਵਸ ਨੂੰ ਲੈ ਕੇ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖਤ ਕੀਤੇ ਜਾ ਰਹੇ ਹਨ। ਮਾਨਸਾ ਵਿੱਚ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਐਸਐਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਦੀਆਂ ਤਿੰਨੋਂ ਸਬ ਡਿਵੀਜ਼ਨਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ।
ਮਾਨਸਾ ਸ਼ਹਿਰ ਵਿੱਚ ਉਹ ਖੁਦ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਹਨ। ਇਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਬਾਹਰੀ ਵਿਅਕਤੀ ਆ ਕੇ ਨਾ ਰੁਕੇ।

ਜ਼ਿਲ੍ਹੇ ਭਰ ਵਿੱਚ ਮਾਨਸਾ ਪੁਲਿਸ ਵੱਲੋਂ 700 ਦੇ ਕਰੀਬ ਪੁਲਿਸ ਕਰਮਚਾਰੀ ਅਤੇ ਸੀਨੀਅਰ ਅਧਿਕਾਰੀ ਤੈਨਾਤ ਕੀਤੇ ਗਏ ਹਨ, ਤਾਂ ਜੋ 26 ਜਨਵਰੀ ਦਾ ਦਿਨ ਧੂਮ ਧਾਮ ਨਾਲ ਮਨਾਇਆ ਜਾ ਸਕੇ।
ਭਗੀਰਥ ਸਿੰਘ ਮੀਨਾ, ਐਸਐਸਪੀ ਮਾਨਸਾ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
