Rongla village murder
Rongla village murder : ਪਟਿਆਲਾ (ਕੁਲਵਿੰਦਰ ਘੁੰਮਣ ) 22 ਫਰਵਰੀ 2026 ਆਵਾਜ਼ ਇੰਡੀਆ ਟੁਡੇ– ਰੋਂਗਲਾ ਪਿੰਡ ਵਿੱਚ ਹੋਏ ਮਹਿਲਾ ਕਤਲ ਕਾਂਡ ਨੂੰ ਲੈ ਕੇ ਪਰਿਵਾਰ ਵੱਲੋਂ ਇੱਕ ਵਾਰ ਫਿਰ ਸੜਕ ਜਾਮ ਕੀਤਾ ਗਿਆ। ਜਾਮ ਖਤਮ ਕਰਨ ਲਈ ਐਸਪੀ ਸਿਟੀ ਪਲਵਿੰਦਰ ਚੀਮਾ ਮੌਕੇ ‘ਤੇ ਪਹੁੰਚੇ।
ਐਸਪੀ ਸਿਟੀ ਨੇ ਦੱਸਿਆ ਕਿ “ਅਸੀਂ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਕਾਰਵਾਈ ਕਰ ਰਹੇ ਹਾਂ। ਦੋ ਬੰਦਿਆਂ ਨੂੰ ਨਾਮਜਦ ਕੀਤਾ ਗਿਆ ਹੈ, ਇਸ ਤੋਂ ਇਲਾਵਾ ਅਣਪਛਾਤਿਆਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਐਸਪੀ ਚੀਮਾ ਨੇ ਇਹ ਵੀ ਕਿਹਾ ਕਿ ਪਰਿਵਾਰ ਵੱਲੋਂ ਅਜੇ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਗਿਆ। “ਅਸੀਂ ਪਰਿਵਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਜਲਦ ਪੋਸਟਮਾਰਟਮ ਨਾ ਹੋਣ ਨਾਲ ਮੌਕੇ ‘ਤੇ ਸਬੂਤ ਖਤਮ ਹੋ ਸਕਦੇ ਹਨ ਜੋ ਡਾਕਟਰ ਦੀ ਰਿਪੋਰਟ ਵਿੱਚ ਦਰਜ ਹੁੰਦੇ ਹਨ। ਪੁਲਿਸ ਕਿਸੇ ਦਬਾਅ ਹੇਠ ਨਹੀਂ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ਦੂਜੇ ਪਾਸੇ, ਮ੍ਰਿਤਕਾ ਦੇ ਪਰਿਵਾਰਕ ਮੈਂਬਰ ਗੁਰਵਿੰਦਰ ਸਿੰਘ ਨੇ ਕਿਹਾ ਕਿ “ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਅਸੀਂ ਧਰਨਾ ਖਤਮ ਕਰਨ ਬਾਰੇ ਸੋਚਾਂਗੇ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
