ਸਮਾਣਾ-ਪਟਿਆਲਾ ਸੜਕ ‘ਤੇ ਪੀਆਰਟੀਸੀ ਬੱਸ ਅਤੇ ਕਾਰ ਦੀ ਭਿਆਨਕ ਟੱਕਰ

Muskaan gill
2 Min Read

Samana-Patiala road accident

Samana-Patiala road accident : ਪਟਿਆਲਾ 26 ਫਰਵਰੀ 2026 (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ – ਕਾਰ ਡਰਾਈਵਰ ਦੀ ਮੌਕੇ ‘ਤੇ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖਮੀ, ਪਿੰਡ ਫਤਿਹਪੁਰ ਤੋਂ ਪਹਿਲਾਂ ਸਵੇਰੇ ਕਰੀਬ 5:30 ਵਜੇ PRTC ਦੀ ਬੱਸ ਅਤੇ ਇੱਕ ਕਾਰ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬੱਸ ਦਾ ਕੰਡਕਟਰ ਵੀ ਜ਼ਖਮੀ ਹੋਇਆ ਹੈ।ਬੱਸ ਦੀ ਪਟਿਆਲਾ ਪਾਸੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਕਾਰ ਸਵਾਰ ਹਰਿਆਣਾ ਦੇ ਅੰਬਾਲਾ ਪਾਸੇ ਤੋਂ ਸਮਾਣਾ ਪੁਲਿਸ ਕਾਲੋਨੀ ਵਾਪਸ ਆ ਰਹੇ ਸਨ।

ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

Samana-Patiala road accident-

ਸਿਟੀ ਪੁਲਿਸ ਸਮਾਣਾ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਪਰਿਵਾਰ ਹਰਿਆਣਾ ਵਿੱਚ ਇਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਅਤੇ ਸਮਾਣਾ ਪੁਲਿਸ ਕਾਲੋਨੀ ਵਿੱਚ ਰਹਿੰਦਾ ਹੈ।

Samana-Patiala road accident-

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *