School Holiday News Today : ਪੰਜਾਬ ਸਣੇ ਉੱਤਰ ਭਾਰਤ ਵਿਚ ਮੀਂਹ ਦਾ ਕਹਿਰ ਜਾਰੀ ਹੈ। ਖਾਸਕਰ ਪਹਾੜੀ ਸੂਬਿਆਂ ਵਿਚ ਜਿਵੇਂ ਕਿ ਹਿਮਾਚਲ ਅਤੇ ਉੱਤਰਾਖੰਡ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਵੀ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ ਵਿਚ ਵੀ ਲਗਾਤਾਰ ਪੈ ਰਹੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। School Holiday News Today
School Holiday News Today
ਮਿਲੀ ਜਾਣਕਾਰੀ ਅਨੁਸਾਰ, ਪਠਾਨਕੋਟ ‘ਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ 25 ਅਗਸਤ 2025 ਦਿਨ ਸੋਮਵਾਰ ਭਾਵ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਘੋਸ਼ਿਤ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧ ‘ਚ ਇੱਕ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਬਾਰਿਸ਼ ਕਾਰਨ ਬਣੇ ਹਾਲਾਤਾਂ ਨੂੰ ਵੇਖਦੇ ਹੋਏ ਸਾਰੇ ਸਿੱਖਿਆ ਸੰਸਥਾਨਾਂ ਨੂੰ ਇਸ ਦਿਨ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ