ਪਟਿਆਲਾ ਹੈਰੀਟੇਜ ਫੈਸਟੀਵਲ ਏਅਰ ਸ਼ੋਅ ਨੇ ਖਿੱਚਿਆ ਲੋਕਾਂ ਦਾ ਧਿਆਨ

Muskaan gill
2 Min Read

Sheesh Mahal Craft Fair

Sheesh Mahal Craft Fair : ਪਟਿਆਲਾ 14 ਫਰਵਰੀ 2026 (ਦਰਪਨਪ੍ਰੀਤ ਸੰਧੂ) ਆਵਾਜ਼ ਇੰਡੀਆ ਟੁਡੇ –ਪਟਿਆਲਾ ਹੈਰੀਟੇਜ ਫੈਸਟੀਵਲ ਦੇ ਤਹਿਤ ਕਰਵਾਏ ਗਏ ਏਅਰ ਸ਼ੋਅ ਦਾ ਵੱਡੀ ਗਿਣਤੀ ਵਿੱਚ ਪਟਿਆਲਾਵਾਸੀਆਂ ਅਤੇ ਸਕੂਲੀ ਬੱਚਿਆਂ ਨੇ ਆਨੰਦ ਮਾਣਿਆ।

ਪਟਿਆਲਾ ਹੈਰੀਟੇਜ ਫੈਸਟੀਵਲ ਦੀ ਇੰਚਾਰਜ ਏਡੀਸੀ ਸਿਮਰਨਪ੍ਰੀਤ ਕੌਰ ਨੇ ਦੱਸਿਆ ਕਿ ਫੈਸਟੀਵਲ ਦੇ ਤਹਿਤ ਵੱਖ-ਵੱਖ ਦਿਨਾਂ ‘ਚ ਅਲੱਗ ਅਲੱਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਮਿਲਟਰੀ ਲਿਟਰੇਚਰ ਫੈਸਟੀਵਲ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਏਅਰ ਸ਼ੋਅ ਕਰਵਾਇਆ ਗਿਆ ਹੈ, ਜਦਕਿ ਕੱਲ੍ਹ ਫੋਲੋ ਗਰਾਊਂਡ ਵਿਖੇ ਡਾਗ ਸ਼ੋਅ ਕਰਵਾਇਆ ਜਾਵੇਗਾ।

Sheesh Mahal Craft Fair-

ਏਡੀਸੀ ਸਿਮਰਨਪ੍ਰੀਤ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਸੱਭਿਆਚਾਰਕ ਵਿਰਸੇ ਨਾਲ ਸੰਬੰਧਿਤ ਰੰਗਾ-ਰੰਗ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 21 ਤਰੀਕ ਤੱਕ ਪਟਿਆਲਾ ਹੈਰੀਟੇਜ ਫੈਸਟੀਵਲ ਚੱਲੇਗਾ ਅਤੇ 22 ਤਰੀਕ ਨੂੰ ਸੀਸ਼ ਮਹਿਲ ਵਿਖੇ ਕਰਾਫਟ ਮੇਲਾ ਲਗਾਇਆ ਜਾਵੇਗਾ, ਜੋ ਅਗਲੇ ਕਈ ਦਿਨਾਂ ਤੱਕ ਜਾਰੀ ਰਹੇਗਾ।

Sheesh Mahal Craft Fair-

ਏਡੀਸੀ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਵਿੱਚ ਅਵੀਏਸ਼ਨ ਕਲੱਬ ਦੀ ਫੇਰੀ ਦੌਰਾਨ ਕਿਹਾ ਗਿਆ ਸੀ ਕਿ ਪਾਇਲਟ ਬਣਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *