ਗਰਭਵਤੀ ਵਿਆਹੁਤਾ ਦੀ ਮੌਤ, ਪਰਿਵਾਰ ਵੱਲੋਂ ਕਤਲ ਦੇ ਇਲਜ਼ਾਮ

Muskaan gill
2 Min Read

Shocking death case Punjab

Shocking death case Punjab : ਬਠਿੰਡਾ 25 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ– ਜ਼ਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਵਿੱਚ ਇੱਕ ਵਿਆਹੁਤਾ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪੱਖ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਨੰਦਗੜ੍ਹ ਥਾਣੇ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਮ੍ਰਿਤਕਾ ਦੀ ਪਛਾਣ ਜਸ਼ਨਦੀਪ ਕੌਰ ਵਜੋਂ ਹੋਈ, ਜੋ ਕਰੀਬ ਛੇ ਮਹੀਨਿਆਂ ਦੀ ਗਰਭਵਤੀ ਸੀ।

ਪੁਲਿਸ ਕੋਲ ਦਰਜ ਬਿਆਨਾਂ ਵਿੱਚ ਮ੍ਰਿਤਕਾ ਦੀ ਮਾਂ ਗੁਰਪ੍ਰੀਤ ਕੌਰ ਵਾਸੀ ਗੱਗੜ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਧੀ ਨੂੰ ਵਿਆਹ ਤੋਂ ਬਾਅਦ ਹੀ ਦਹੇਜ ਦੀ ਮੰਗ ਲੈ ਕੇ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ। ਬੀਤੇ ਸ਼ਨੀਵਾਰ ਉਨ੍ਹਾਂ ਨੂੰ ਜਸ਼ਨਦੀਪ ਦੀ ਤਬੀਅਤ ਖ਼ਰਾਬ ਹੋਣ ਦੀ ਸੂਚਨਾ ਮਿਲੀ, ਪਰ ਜਦੋਂ ਮੌਕੇ ‘ਤੇ ਪਹੁੰਚੇ ਤਾਂ ਹਾਲਾਤ ਸ਼ੱਕੀ ਸਨ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ। ਪਰਿਵਾਰ ਦਾ ਦਾਅਵਾ ਹੈ ਕਿ ਇਹ ਕੁਦਰਤੀ ਮੌਤ ਨਹੀਂ, ਬਲਕਿ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਹੈ।

Shocking death case Punjab-

ਦੂਜੇ ਪਾਸੇ, ਪਰਿਵਾਰ ਦੇ ਰੋਸ ਪ੍ਰਦਰਸ਼ਨ ਅਤੇ ਬਿਆਨਾਂ ਦੇ ਆਧਾਰ ‘ਤੇ ਨੰਦਗੜ੍ਹ ਪੁਲਿਸ ਨੇ ਮ੍ਰਿਤਕਾ ਦੇ ਪਤੀ ਗੁਰਮਨਦੀਪ ਸਿੰਘ, ਤਾਈ-ਸੱਸ, ਨਨਦ ਅਤੇ ਨਣਦੋਈਏ ਸਮੇਤ 6 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਡੀ.ਐਸ.ਪੀ. (ਦਿਹਾਤੀ) ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦਾ ਪਤਾ ਲੱਗ ਸਕੇਗਾ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *