Sirhind Railway Blast
Sirhind Railway Blast : ਸਰਹਿੰਦ/ਰੂਪਨਗਰ, 24 ਜਨਵਰੀ 2026-ਸਰਹਿੰਦ ਵਿੱਚ ਬੀਤੀ ਰਾਤ ਰੇਲਵੇ ਲਾਈਨ ’ਤੇ ਹੋਏ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਧਮਾਕੇ ਦੌਰਾਨ ਰੇਲ ਡਰਾਈਵਰ ਨੂੰ ਵੀ ਸੱਟਾਂ ਲੱਗਣ ਦੀ ਸੂਚਨਾ ਮਿਲੀ ਹੈ। ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਇਹ ਧਮਾਕਾ ਬੀਤੀ ਰਾਤ ਕਰੀਬ 9 ਵੱਜ ਕੇ 50 ਮਿੰਟ ’ਤੇ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਡੀ.ਆਈ.ਜੀ. ਨਾਨਕ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਮਾਮੂਲੀ ਧਮਾਕਾ ਸੀ। ਜਦੋਂ ਉਨ੍ਹਾਂ ਤੋਂ ਅੱਤਵਾਦੀ ਹਮਲੇ ਦੇ ਖ਼ਦਸ਼ੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਨੂੰ ‘ਅੱਤਵਾਦੀ ਹਮਲਾ’ ਕਹਿਣਾ ਬਹੁਤ ਜਲਦਬਾਜ਼ੀ ਹੋਵੇਗੀ। ਪੁਲਿਸ ਦਾ ਮੰਨਣਾ ਹੈ ਕਿ ਇਹ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਕਾਰਵਾਈ ਹੋ ਸਕਦੀ ਹੈ। ਨਾਨਕ ਸਿੰਘ ਨੇ ਦੱਸਿਆ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਵੱਖ-ਵੱਖ ਜਾਂਚ ਏਜੰਸੀਆਂ ਮੌਕੇ ‘ਤੇ ਪਹੁੰਚ ਕੇ ਸਬੂਤ ਜੁਟਾ ਰਹੀਆਂ ਹਨ।ਘਟਨਾ ਤੋਂ ਬਾਅਦ ਪੂਰੇ ਰੇਲਵੇ ਨੈੱਟਵਰਕ ਅਤੇ ਸਰਹਿੰਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਸਲ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਯਾਤਰੀਆਂ ਦੀ ਸੁਰੱਖਿਆ ਲਈ ਰੇਲਵੇ ਪੁਲਿਸ (GRP) ਅਤੇ ਸਥਾਨਕ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
