ਚੰਡੀਗੜ੍ਹ 01 ਸਤੰਬਰ (ਹੇਮੰਤ ਮਿੱਤਲ਼) SKM Protest Chandigarh ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 2 ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ।
ਸ਼ਨੀਵਾਰ ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਸ਼ਨੀਵਾਰ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।
SKM Protest Chandigarh
ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ S.S.P Chandigarh, Traffic DSP ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ S.S.P Mohali ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।
ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮ ਐਸ ਪੀ ਦੀ ਕਾਨੂੰਨੀ ਗਾਰੰਟੀ,ਸਹਿਕਾਰੀ ਸੰਸਥਾਵਾਂ ਦੀ ਮਜਬੂਤੀ ਅਤੇ ਭਾਰਤ ਪਾਕਿਸਤਾਨ ਵਪਾਰ ਸੜਕੀ ਲੰਘਿਆ ਰਾਹੀਂ ਖੋਲਣ ਆਦਿ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।