Social awareness Bathinda
Social awareness Bathinda : ਬਠਿੰਡਾ 22 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ– ਬਠਿੰਡਾ ਪੁਲਿਸ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਸੰਪਰਕ’ ਦੇ ਤਹਿਤ ਐਤਵਾਰ ਸਵੇਰੇ ਤਿਕੋਣੀ ‘ਤੇ ਸਥਾਨਕ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਜਨ-ਸੰਵਾਦ ਮੀਟਿੰਗ ਆਯੋਜਿਤ ਕੀਤੀ ਗਈ। ਐਸ.ਐਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਨੇ ਮੀਟਿੰਗ ਦੌਰਾਨ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਚਰਚਾ ਕੀਤੀ।
ਮੀਟਿੰਗ ਦਾ ਮੁੱਖ ਏਜੰਡਾ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਅਤੇ ਆਮ ਜਨਤਾ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨਾ ਸੀ।Social awareness Bathinda ਐਸ.ਐਸ.ਪੀ. ਡਾ. ਜਯੋਤੀ ਯਾਦਵ ਨੇ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨੀ ਮਸਲਾ ਨਹੀਂ, ਸਗੋਂ ਵੱਡੀ ਸਮਾਜਿਕ ਚੁਣੌਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਸਮਾਜ ਪੁਲਿਸ ਦਾ ਸਾਥ ਨਹੀਂ ਦਿੰਦਾ, ਓਨਾ ਚਿਰ ਨਸ਼ੇ ਦੇ ਸੌਦਾਗਰਾਂ ਦੀਆਂ ਜੜ੍ਹਾਂ ਵੱਢਣੀਆਂ ਮੁਸ਼ਕਿਲ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਸੂਚਨਾ ਸਾਂਝੀ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ। ਮੀਟਿੰਗ ਦੌਰਾਨ ਲੋਕਾਂ ਨੇ ਸ਼ਿਕਾਇਤਾਂ ਅਤੇ ਸੁਝਾਅ ਦਿੱਤੇ ਅਤੇ ਭਰੋਸਾ ਦਿੱਤਾ ਕਿ ਉਹ ਮੁਹਿੰਮ ਵਿੱਚ ਪੁਲਿਸ ਦਾ ਪੂਰਾ ਸਾਥ ਦੇਣਗੇ। ਐਸ.ਐਸ.ਪੀ. ਨੇ ਖਾਸ ਤੌਰ ‘ਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਉਸ ਨੇ ਅਖੀਰ ਵਿੱਚ ਕਿਹਾ ਕਿ ਪੁਲਿਸ ਜਨਤਾ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਹਾਜ਼ਰ ਹੈ ਅਤੇ ਕੋਈ ਵੀ ਨਾਗਰਿਕ ਬਿਨਾਂ ਡਰ ਦੇ ਕਿਸੇ ਵੀ ਸਮੱਸਿਆ ਲਈ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਕਰ ਸਕਦਾ ਹੈ।
ਫੋਟੋ ਕੈਪਸ਼ਨ: ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਐਸ.ਐਸ.ਪੀ. ਡਾ. ਜਯੋਤੀ ਯਾਦਵ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
