ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਤੋਂ ਸੁਖਪਾਲ ਖਹਿਰਾ ਨੂੰ ਅਗਾਊਂ ਜ਼ਮਾਨਤ ਉਤੇ ਕੋਈ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਖਹਿਰਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

Sukhpal Khaira ਨੂੰ ਜ਼ਮਾਨਤ ਉਤੇ ਕੋਈ ਰਾਹਤ ਨਹੀਂ ਮਿਲੀ |
ਹਾਈ ਕੋਰਟ ਨੇ ਅਗਾਊਂਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। Sukhpal Khaira ਨੂੰ ਨਸ਼ਾ ਤਸਕਰੀ ਨਾਲ ਇਕ ਮਾਮਲੇ ਵਿੱਚ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਕਰੀਬੀ ਪੀਐਸਓ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਦਾ ਦਾਅਵਾ ਹੈ ਕਿ (Sukhpal Khaira) ਦਾ ਇਹ ਕਰੀਬੀ ਸਾਥੀ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਨਾ ਦੇਣ ਨਾਲ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਰਸਤਾ ਸਾਫ਼ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
