ਪੁਰਾਣੇ ਕੱਪੜਿਆਂ ਤੋਂ ਬੈਗ ਤਿਆਰ ਕਰਨ ਦੀ ਵਰਕਸ਼ਾਪ ਲਗਾਈ ਗਈ

Muskaan gill
2 Min Read

Sustainable Practices in Schools

Sustainable Practices in Schools : ਭੁੱਚੋ ਮੰਡੀ/ਨਥਾਣਾ 17 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ- ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜੰਗਲਾਤ ਤੇ ਵਾਤਾਵਰਣ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਕੋ ਕਲੱਬ ਸੀਨੀਅਰ ਸੈਕੰਡਰੀ ਸਕੂਲ ਚੱਕ ਫਤਿਹ ਸਿੰਘ ਵਾਲਾ ਵਿੱਚ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਤਹਿਤ ਵਰਕਸ਼ਾਪ ਕਰਵਾਈ ਗਈ।

ਇਹ ਪ੍ਰੋਗਰਾਮ ਪ੍ਰਿੰਸੀਪਲ ਆਸ਼ੂ ਸਿੰਘ, ਸਕੂਲ ਇੰਚਾਰਜ ਰਾਕੇਸ਼ ਗਰਗ ਅਤੇ ਇਕੋ ਕਲੱਬ ਇੰਚਾਰਜ ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਇਸ ਗਤੀਵਿਧੀ ਅਧੀਨ ਪੁਰਾਣੇ ਅਤੇ ਬੇਲੋੜੇ ਕੱਪੜਿਆਂ ਤੋਂ ਝੋਲੇ ਅਤੇ ਸ਼ਾਪਿੰਗ ਬੈਗ ਤਿਆਰ ਕਰਨ ਸੰਬੰਧੀ ਵਰਕਸ਼ਾਪ ਲਗਾਈ ਗਈ।

ਵਰਕਸ਼ਾਪ ਦੌਰਾਨ ਗੁਰਮੀਤ ਸਿੰਘ ਸੱਪਲ ਅਤੇ ਉਨ੍ਹਾਂ ਦੀ ਧਰਮ ਪਤਨੀ ਸੂਖਜੀਤ ਕੌਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। Sustainable Practices in Schools ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੁਰਾਣੇ ਤੇ ਬੇਲੋੜੇ ਕੱਪੜਿਆਂ ਤੋਂ ਝੋਲੇ ਅਤੇ ਸ਼ਾਪਿੰਗ ਬੈਗ ਬਣਾਉਣ ਦੀ ਸਿਖਲਾਈ ਦਿੱਤੀ ਗਈ।

ਇਕੋ ਕਲੱਬ ਦੇ ਇੰਚਾਰਜ ਵੱਲੋਂ ਪਾਲੀਥੀਨ ਦੇ ਥੈਲਿਆਂ ਦੀ ਥਾਂ ਇਸ ਤਰ੍ਹਾਂ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਭਵਿੱਖ ਵਿੱਚ ਇਹੋ ਜਿਹੇ ਥੈਲੇ ਅਤੇ ਬੈਗ ਵਰਤਣ ਦਾ ਆਹਿਦ ਲਿਆ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *