Covid-19: ਉਨ੍ਹਾਂ ਦੱਸਿਆ ਕਿ ਚੀਨ 8 ਜਨਵਰੀ 2023 ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰ ਦੇਵੇਗਾ। ਪਹਿਲਾਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿੱਚ ਦੋ ਹਫਤਿਆਂ ਤੋਂ ਵੱਧ ਇਕਾਂਤਵਾਸ ਰਹਿਣਾ ਪੈਂਦਾ ਸੀ। ਇਸ ਮਗਰੋਂ ਹੌਲੀ-ਹੌਲੀ ਇਹ ਸਮਾਂ ਘਟਾ ਕੇ ਪੰਜ ਦਿਨ ਕਰ ਦਿੱਤਾ ਗਿਆ।
ਚੀਨ ਨੇ ਅਗਲੇ ਸਾਲ 8 ਜਨਵਰੀ ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਦੇਸ਼ ਤਿੰਨ ਸਾਲ ਬਾਅਦ ਕੌਮਾਂਤਰੀ ਇਕਾਂਤਵਾਸ ’ਚੋਂ ਬਾਹਰ ਆਵੇਗਾ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਦੇਸ਼ ਓਮੀਕਰੋਨ ਨਾਲ ਜੂਝ ਰਿਹਾ ਹੈ।
Lifting Of Covid-19 Travel Restrictions
ਇਸ ਤੋਂ ਪਹਿਲਾਂ ਸ਼ੀ ਜਿਨਪਿੰਗ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਦੇਸ਼ ਭਰ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ‘ਜ਼ੀਰੋ ਕੋਵਿਡ’ ਨੀਤੀ ਵਿੱਚ ਕੁੱਝ ਛੋਟ ਦਿੱਤੀ ਸੀ। ਚੀਨੀ ਸਰਕਾਰ ਨੂੰ ‘ਜ਼ੀਰੋ ਕੋਵਿਡ’ ਨੀਤੀ ਖ਼ਿਲਾਫ਼ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਮਗਰੋਂ ਸਰਕਾਰ ਨੇ ਆਪਣੀਆਂ ਕਰੋਨਾ ਸਬੰਧੀ ਨੀਤੀਆਂ ਵਿਚ ਵੱਡੀ ਤਬਦੀਲੀ ਲਿਆਉਣ ਦਾ ਐਲਾਨ ਕੀਤਾ ਹੈ।
Read More News
More News Video
ਉੱਧਰ ਜਾਪਾਨ ਨੇ ਚੀਨ ਵਿਚ ਵਧਦੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨੇ ਇਹ ਐਲਾਨ ਕੀਤਾ। ਕੌਮੀ ਸਿਹਤ ਕਮਿਸ਼ਨ NHC ਨੇ ਸੋਮਵਾਰ ਨੂੰ ਐਲਾਨ ਕੀਤਾ ਕਿ Covid-19 ਪ੍ਰਬੰਧਨ ਨੂੰ ਅਗਲੇ ਮਹੀਨੇ ਡੇਂਗੂ ਵਰਗੀਆਂ ਘੱਟ ਘਾਤਕ ਬਿਮਾਰੀਆਂ ਵਾਲੀ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਚੀਨ 8 ਜਨਵਰੀ 2023 ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰ ਦੇਵੇਗਾ। ਪਹਿਲਾਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਰਕਾਰੀ ਕੇਂਦਰਾਂ ਵਿੱਚ ਦੋ ਹਫਤਿਆਂ ਤੋਂ ਵੱਧ ਇਕਾਂਤਵਾਸ ਰਹਿਣਾ ਪੈਂਦਾ ਸੀ। ਇਸ ਮਗਰੋਂ ਹੌਲੀ-ਹੌਲੀ ਇਹ ਸਮਾਂ ਘਟਾ ਕੇ ਪੰਜ ਦਿਨ ਕਰ ਦਿੱਤਾ ਗਿਆ।