Today Punjab Health News : ਬਰਨਾਲਾ, 5 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤ ਦਾ ਮੌਸਮ ਹੋਣ ਕਾਰਨ ਦੂਸ਼ਿਤ ਪਾਣੀ ਅਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਓਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਅਤੇ ਘਰਾਂ, ਦੁਕਾਨਾਂ, ਹੋਰ ਥਾਵਾਂ ਤੇ ਗਮਲੇ, ਕੂਲਰ, ਟਾਇਰ, ਘੜੇ, ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ਜ਼ਿਆਦਾ ਦਿਨ ਖੜ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ, ਮਲੇਰੀਆ ਫੈਲਦਾ ਹੈ। ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫਤੇ ‘ਚ ਇੱਕ ਦਿਨ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ। Today Punjab Health News
Today Punjab Health News
ਗੁਰਮੇਲ ਸਿੰਘ ਢਿੱਲੋਂ , ਸੁਰਿੰਦਰ ਸਿੰਘ ਗੁਰਪ੍ਰੀਤ ਸਿੰਘ ਅਤੇ ਕੇਵਲ ਸਿੰਘ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਦਸਤ, ਉਲਟੀਆਂ, ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਾਸਪੇਸ਼ੀਆਂ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ‘ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। Today Punjab Health News

ਟੀਮਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਜਿਸ ਇਲਾਕੇ ਵਿੱਚ ਬਰਸਾਤ ਦਾ ਪਾਣੀ ਇਕੱਠਾ ਹੋਇਆ ਹੈ, ਮੱਛਰਾਂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲਾਰਵੀਸਾਈਡ ਦਾ ਸਪਰੇਅ ਕੀਤਾ ਗਿਆ ਅਤੇ ਪੈਂਫਲੈਟ ਵੰਡ ਕੇ ਬਿਮਾਰੀਆਂ ਜਿਵੇਂ ਦਸਤ ਲੱਗਣ ‘ਤੇ ਓ ਆਰ ਐਸ ਘੋਲ, ਪਾਣੀ ਉਬਾਲ ਕੇ ਪੀਣ ਅਤੇ ਪਾਣੀ ਵਿੱਚ ਸੱਪ ਜਾਂ ਹੋਰ ਜਹਿਰੀਲੇ ਜਾਨਵਰ ਦੇ ਕੱਟ ਜਾਣ ਤੇ ਡਾਕਟਰੀ ਇਲਾਜ ਬਾਰੇ ਜਾਗਰੂਕ ਕੀਤਾ ਗਿਆ। Today Punjab Health News
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ