ਮਾਨਸਾ ਵਿਖੇ ਟ੍ਰੇਡ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Muskaan gill
3 Min Read

Trade Unions Protest

Trade Unions Protest : 12 ਫਰਵਰੀ 2026 ਆਵਾਜ਼ ਇੰਡੀਆ ਟੂਡੇ (ਮਾਨਸਾ ਜੀਵਨ ਸਿੰਘ ਕਰਾਂਤੀ )-ਟ੍ਰੇਡ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਦੇਸ਼ ਭਰ ਵਿੱਚ ਵਿਆਪਕ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ। ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਅਮਰੀਕਾ–ਭਾਰਤ ਟੈਰਿਫ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਦੇਸ਼ ਭਰ ਵਿੱਚ ਟ੍ਰੇਡ ਜਥੇਬੰਦੀਆਂ ਦੇ ਸੱਦੇ ’ਤੇ ਕੀਤੀ ਗਈ ਵਿਆਪਕ ਹੜਤਾਲ ਦੇ ਤਹਿਤ ਮਾਨਸਾ ਦੇ 12 ਹੱਟਾਂ ਚੌਕ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਵਿੱਚ ਹਰ ਵਿਭਾਗ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਿਜਲੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਕਿਸਾਨ ਮਾਰੂ ਨੀਤੀਆਂ ਤਹਿਤ ਸੀਡ ਬਿਲ ਲਿਆਂਦਾ ਜਾ ਰਿਹਾ ਹੈ ਅਤੇ ਮਜ਼ਦੂਰਾਂ ਨੂੰ ਖਤਮ ਕਰਨ ਲਈ ਮਨਰੇਗਾ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।

Trade Unions Protest-

ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹਰ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਕੇ ਕਰਮਚਾਰੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਵੱਲੋਂ ਦੇਸ਼ ਦੇ ਵਿਰੋਧ ਵਿੱਚ ਅਮਰੀਕਾ ਨਾਲ ਟੈਰਿਫ ਸਮਝੌਤਾ ਕੀਤਾ ਗਿਆ ਹੈ, ਜਿਸ ਨਾਲ ਦੇਸ਼ ਦੇ ਛੋਟੇ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ’ਤੇ ਵੱਡੀ ਮਾਰ ਪਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਟੈਰਿਫ ਸਮਝੌਤੇ ਨੂੰ ਵੀ ਰੱਦ ਕਰੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਭਾਰਤ ਦੇਸ਼ ਨੂੰ ਖੁਸ਼ਹਾਲ ਕੀਤਾ ਜਾ ਸਕੇ। ਪ੍ਰਦਰਸ਼ਨਕਾਰੀ ਨੇਤਾਵਾਂ ਨੇ ਦੇਸ਼ ਦੇ ਹਰ ਵਰਗ ਨੂੰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।

Trade Unions Protest-

ਹਰਦੇਵ ਅਰਸ਼ੀ, ਸਾਬਕਾ ਵਿਧਾਇਕ

ਰੁਲਦੂ ਸਿੰਘ, ਕਿਸਾਨ ਨੇਤਾ

ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਬਲਦੇਵ ਸਿੰਘ, ਮੁਲਾਜ਼ਮ ਆਗੂ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *