ਫ਼ਿਰੋਜ਼ਪੁਰ ਡੀਡੀਪੀਓ ਦਫ਼ਤਰ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ

Yuvraj Singh Aujla
3 Min Read

Vigilance Bureau News : ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ।

Vigilance Bureau News

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਨਾਲ ਪੰਚਾਇਤੀ ਜ਼ਮੀਨ ਦੇ ਖੇਤਰ ਦਾ ਵੀ ਜ਼ਿਕਰ ਕੀਤਾ ਸੀ ਜਿਸਨੂੰ ਉਹ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ। Vigilance Bureau News

Vigilance Bureau News : 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬੈਂਕ ਨੇ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ। ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।

Vigilance Bureau News

ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ [Vigilance Bureau News]

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *