War Against Drugs
War Against Drugs : 12 ਫਰਵਰੀ 2026-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਐਸਡੀਐਮ ਦਫ਼ਤਰ ਰਾਮਪੁਰਾ ਫੂਲ ਵਿਖੇ ਪਿੰਡ ਪੱਧਰ ਦੇ ਵੀਡੀਸੀ ਮੈਂਬਰਾਂ ਨਾਲ ਇੱਕ ਅਹਿਮ ਅਤੇ ਵਿਸ਼ੇਸ਼ ਬੈਠਕ ਕੀਤੀ ਗਈ।
ਬੈਠਕ ਦਾ ਮੁੱਖ ਉਦੇਸ਼ ਕਿਲੀ ਚਾਹਲਾਂ (ਮੋਗਾ) ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਰਣਨੀਤੀ ਤੈਅ ਕਰਨਾ ਸੀ, ਤਾਂ ਜੋ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸਮੂਹ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਇਸ ਬੁਰਾਈ ਨੂੰ ਜੜੋਂ ਸਮੇਤ ਖਤਮ ਕੀਤਾ ਜਾ ਸਕਦਾ ਹੈ। War Against Drugs ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਵੀਡੀਸੀ ਮੈਂਬਰ, ਪੰਚਾਇਤ ਨੁਮਾਇੰਦੇ ਅਤੇ ਸਮਾਜਿਕ ਆਗੂ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਡੀਐਸਪੀ ਮਨੋਜ ਕੁਮਾਰ ਅਤੇ ਐਸਡੀਐਮ ਸੁਨੀਲ ਫੋਗਾਟ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ।War Against Drugs ਹਲਕੇ ਦੇ ਸਮੂਹ ਥਾਣਾ ਮੁਖੀਆਂ ਨੂੰ ਪਿੰਡ ਪੱਧਰ ’ਤੇ ਨਿਗਰਾਨੀ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਬੈਠਕ ਵਿੱਚ ਆਮ ਆਦਮੀ ਪਾਰਟੀ ਦੇ “ਯੁੱਧ ਨਸ਼ਿਆਂ ਵਿਰੁੱਧ” ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਬਾਂਡੀ, ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਵੀਡੀਸੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। War Against Drugsਸਭ ਨੇ ਇਕਸੁਰ ਹੋ ਕੇ ਕਿਲੀ ਚਾਹਲਾਂ ਵਿਖੇ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਕੀਤਾ।
ਅੰਤ ਵਿੱਚ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਸਿਰਫ਼ ਇਕ ਸਰਕਾਰੀ ਅਭਿਆਨ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਰੱਖਿਆ ਲਈ ਚਲਾਈ ਗਈ ਲੋਕ ਲਹਿਰ ਹੈ, ਜਿਸ ਵਿੱਚ ਹਰ ਵਰਗ ਦੀ ਸਰਗਰਮ ਭਾਗੀਦਾਰੀ ਲਾਜ਼ਮੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
