Womens Day Special

Mittal
By Mittal
3 Min Read
Womens day Special
Highlights
  • *ਪਹਿਲਾ ਇਨਾਮ 8,000 ਰੁਪਏ, ਦੂਜਾ ਇਨਾਮ 7,000 ਰੁਪਏ ਤੇ ਤੀਜਾ ਇਨਾਮ 5,000 ਰੁਪਏ

Womens Day Special ਬੇਟੀ ਬਚਾਓ ਬੇਟੀ ਪੜ੍ਹਾਓ’ ਤਹਿਤ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ 3 ਮਾਰਚ ਨੂੰ

*ਰੰਗੋਲੀ ਮੁਕਾਬਲੇ ਦੇ ਚਾਹਵਾਨ ਉਮੀਦਵਾਰ 2 ਮਾਰਚ ਤੱਕ ਕਰ ਸਕਦੇ ਹਨ ਅਪਲਾਈ

*ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94179-71704 ‘ਤੇ ਕੀਤਾ ਜਾਵੇ ਸੰਪਰਕ

ਬਰਨਾਲਾ, 27 ਫਰਵਰੀ: ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

Womens Day Special

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਿਲਾ ਸ਼ਕਤੀਕਰਨ, ਔਰਤਾਂ ਦੀ ਆਧੁਨਿਕ ਸਮੇਂ ਵਿੱਚ ਖੇਡਾਂ ਵਿੱਚ ਸ਼ਮੂਲੀਅਤ ਅਤੇ ਹੋਰ ਵਿਸ਼ਿਆਂ ‘ਤੇ 3 ਮਾਰਚ ਨੂੰ ਐਸ. ਡੀ. ਕਾਲਜ ਬਰਨਾਲਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਔਰਤਾਂ ਦੀ ਸਿਹਤ ਸੰਭਾਲ ਤੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਇੱਕ ਜ਼ਿਲ੍ਹਾ ਪੱਧਰੀ ਰੰਗੋਲੀ ਮੁਕਾਬਲਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਇਨਾਮੀ ਰਾਸ਼ੀ ਵਜੋਂ ਪਹਿਲਾ ਇਨਾਮ 8,000 ਰੁਪਏ, ਦੂਜਾ ਇਨਾਮ 7,000 ਰੁਪਏ, ਤੀਜਾ ਇਨਾਮ 5,000 ਰੁਪਏ ਦਿੱਤਾ ਜਾਵੇਗਾ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਰੰਗੋਲੀ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 2 ਮਾਰਚ 2026 ਨੂੰ ਦੁਪਹਿਰ 2:30 ਵਜੇ ਤੱਕ ਆਨਲਾਈਨ ਲਿੰਕ

Click Here To Apply

ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਟੀਮ ਵਿੱਚ 3 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਇਹ ਮੁਕਾਬਲਾ ਸਿਰਫ਼ ਔਰਤਾਂ ਲਈ ਹੈ। ਮੁਕਾਬਲੇ ਵਾਲੇ ਦਿਨ ਟੀਮਾਂ ਦੀ ਐਂਟਰੀ ਸਵੇਰੇ 8:30 ਵਜੇ ਤੱਕ ਹੋਵੇਗੀ ਅਤੇ ਰੰਗੋਲੀ ਬਣਾਉਣ ਲਈ ਸਵੇਰੇ 9:00 ਵਜੇ ਤੋਂ 11:00 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ।

ਰੰਗੋਲੀ ਬਣਾਉਣ ਲਈ ਲੋੜੀਂਦੇ ਰੰਗ (5 ਤਰ੍ਹਾਂ ਦੇ ਪੈਕਟ) ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਮੁਹੱਈਆ ਕਰਵਾਏ ਜਾਣਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਧ-ਚੜ੍ਹ ਕੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94179-71704 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *