YOUTH COMMITS SUICIDE IN AMRITSAR : ਅੰਮ੍ਰਿਤਸਰ ਦੇ ਵੈਰਕਾ ਖੇਤਰ ਵਿੱਚ 25 ਸਾਲਾ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਨੌਜਵਾਨ ਇੱਕ ਲੜਕੀ ਨਾਲ ਪਿਆਰ ਕਰਦਾ ਸੀ।

ਦੋਵੇਂ ਅਕਸਰ ਇਕੱਠੇ ਘੁੰਮਦੇ ਫਿਰਦੇ ਸਨ ਪਰ ਕੱਲ੍ਹ ਲੜਕੀ ਨੇ ਫੋਨ ਰਾਹੀਂ ਉਸਨੂੰ ਪਿਆਰ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਹੈ। ਇਸ ਗੱਲ ਤੋਂ ਦੁਖੀ ਹੋ ਕੇ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਖਾ ਲਿਆ ਜਿਸ ਕਾਰਨ ਉਸਦੀ ਮੌਤ ਹੋ ਗਈ। YOUTH COMMITS SUICIDE IN AMRITSAR
ਅੰਮ੍ਰਿਤਸਰ ਵਿੱਚ ਨੌਜਵਾਨ ਵੱਲੋਂ ਖੁਦਕੁਸ਼ੀ – YOUTH COMMITS SUICIDE IN AMRITSAR
ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਲੜਕੀ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ। ਮ੍ਰਿਤਕ ਦੇ ਭਰਾ ਵਿਵੇਕ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ।

ਇਸ ਮੌਕੇ ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਲੜਕੀ ਅਤੇ ਲੜਕੇ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਨੌਜਵਾਨ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। YOUTH COMMITS SUICIDE IN AMRITSAR
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ