Youth Empowerment Punjab
Youth Empowerment Punjab : ਕ੍ਰਾਈਮ ਆਵਾਜ਼ ਇੰਡੀਆ (ਜੀਵਨ ਸਿੰਘ ਕਰਾਂਤੀ) 13 ਜਨਵਰੀ 2026-ਬਠਿੰਡਾ, 13 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਬੇਮਿਸਾਲ ਅਤੇ ਦੂਰਦਰਸ਼ੀ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬਠਿੰਡਾ ਪ੍ਰੀਮੀਅਰ ਲੀਗ ਦੇ ਉਦਘਾਟਨ ਸਮੇਂ ਦਰਸਾਈ।
ਉਦਘਾਟਨ ਸਮੇਂ ਕੈਬਨਿਟ ਮੰਤਰੀਆਂ ਸ੍ਰ ਗੁਰਮੀਤ ਸਿੰਘ ਖੁੱਡੀਆਂ, ਸ੍ਰ ਹਰਦੀਪ ਸਿੰਘ ਮੁੰਡੀਆਂ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਅਮਰਜੀਤ ਸਿੰਘ ਮਹਿਤਾ, ਮੇਅਰ ਨਗਰ ਨਿਗਮ ਸ੍ਰ ਪਦਮਜੀਤ ਸਿੰਘ ਮਹਿਤਾ, ਸੀਨੀਅਰ ਡਿਪਟੀ ਮੇਅਰ ਸ੍ਰ ਸ਼ਾਮ ਲਾਲ ਜੈਨ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਧੰਦਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।Youth Empowerment Punjab ਸੰਪਤੀਆਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਨਸ਼ਾ ਮਾਫੀਆ ਵਿੱਚ ਡਰ ਦਾ ਮਾਹੌਲ ਬਣਿਆ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਜ਼ਬੂਤ ਸੰਦੇਸ਼ ਗਿਆ ਹੈ।
ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੋਕਥਾਮ, ਇਲਾਜ ਅਤੇ ਪੁਨਰਵਾਸ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।Youth Empowerment Punjab ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿੱਥੇ ਪੀੜਤ ਨੌਜਵਾਨਾਂ ਨੂੰ ਮੈਡੀਕਲ ਸਹਾਇਤਾ, ਕੌਂਸਲਿੰਗ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮਾਰਗਦਰਸ਼ਨ ਮਿਲ ਰਿਹਾ ਹੈ। ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਚੇਤ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਰੋਜ਼ਗਾਰ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। Youth Empowerment Punjab ਪਾਰਦਰਸ਼ੀ ਪ੍ਰਸ਼ਾਸਨ, ਲੋਕਾਂ ਦੀ ਭਾਗੀਦਾਰੀ ਅਤੇ ਸਖ਼ਤ ਇਰਾਦਿਆਂ ਨਾਲ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹਰ ਵਰਗ ਵੱਲੋਂ ਸ਼ਲਾਘਾ ਮਿਲ ਰਹੀ ਹੈ।
ਮੇਅਰ ਨਗਰ ਨਿਗਮ ਸ੍ਰ ਪਦਮਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਪ੍ਰੇਰਨਾਦਾਇਕ ਦ੍ਰਿਸ਼ਟੀਕੋਣ ਹੇਠ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਬਠਿੰਡਾ ਪ੍ਰੀਮੀਅਰ ਲੀਗ ਇੱਕ ਨਵੀਂ ਦਿਸ਼ਾ ਅਤੇ ਤਾਕਤ ਪ੍ਰਦਾਨ ਕਰੇਗੀ ਅਤੇ ਬਠਿੰਡਾ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
