ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ
ਬਰਨਾਲਾ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰ ਨਿਰਧਾਰਤ ਕਰ ਦਿੱਤੇ ਗਏ ਹਨ। ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਜਿਸ ਲਈ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹਿਣਾ ਦੀ ਗਿਣਤੀ ਦਫ਼ਤਰ ਉੱਪ ਮੰਡਲ ਮਜਿਸਟ੍ਰੇਟ ਤਪਾ ਵਿਖੇ ਹੋਵੇਗੀ। ਬਰਨਾਲਾ ਅਤੇ ਮਹਿਲ ਕਲਾਂ ਦਾ ਗਿਣਤੀ ਕੇਂਦਰ ਐੱਸ ਡੀ ਕਾਲਜ ਬਰਨਾਲਾ ਵਿਖੇ ਹੋਵੇਗਾ ।
ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ‘ਚ ਹਲਕੇ ਰਾਏਸਰ ਪਟਿਆਲਾ ਪਿੰਡ ਦੇ ਬੂਥ ਨੰਬਰ 20 ਵਿਖੇ ਹੋਣ ਵਾਲੀਆਂ ਚੋਣਾਂ ਸਬੰਧੀ ਰੈਂਡਮਾਈਜੇਸ਼ਨ ਕੀਤੀ ਗਈ । ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ

Zila Parishad and Panchayat Samiti Elections 2025
ਉਹਨਾਂ ਕਿਹਾ ਕਿ ਹਰੇਕ ਰਿਟਰਨਿੰਗ ਅਫ਼ਸਰ ਨੂੰ ਗਿਣਤੀ ਲਈ ਪ੍ਰਤੀ ਟੇਬਲ ਤਿੰਨ ਸਟਾਫ ਮੈਂਬਰ ਦਿੱਤੇ ਗਏ ਹਨ, ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੇ ਪੱਧਰ ਉੱਤੇ ਲੋੜੀਂਦੀ ਗਿਣਤੀ ਵਿੱਚ ਸਟਾਫ ਨੂੰ ਰਿਜ਼ਰਵ ਵੀ ਰੱਖਿਆ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਜਿਸ ਤਰ੍ਹਾਂ ਵੋਟਿੰਗ ਵਾਲੇ ਦਿਨ ਪੂਰੀ ਚੌਕਸੀ ਰੱਖੀ ਗਈ ਸੀ ਉਸੇ ਤਰ੍ਹਾਂ ਗਿਣਤੀ ਵਾਲੇ ਦਿਨ ਵੀ ਹਰ ਤਰ੍ਹਾਂ ਦੀ ਮੁਸਤੈਦੀ ਵਰਤੀ ਜਾਵੇਗੀ। ਉਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਲੋੜੀਂਦੀ ਗਿਣਤੀ ਵਿੱਚ ਅਧਿਕਾਰੀ ਅਤੇ ਮੁਲਾਜ਼ਮ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਫ਼ਰਾਜ਼ ਆਲਮ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ। ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
